Water And Meal: ਸਾਵਧਾਨ! ਖਾਣਾ ਖਾਣ ਤੋਂ ਤੁਰੰਤ ਬਾਅਦ ਪੀ ਰਹੇ ਪਾਣੀ? ਤਾਂ ਭੁਗਤਣੀ ਪੈ ਸਕਦੀ ਭਾਰੀ ਪ੍ਰੇਸ਼ਾਨੀ
Health Tips: ਆਓ ਜਾਣਦੇ ਹਾਂ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਸਹੀ ਹੈ ਜਾਂ ਨਹੀਂ? ਸਰੀਰ ਉੱਤੇ ਇਸ ਦੇ ਕਿਹੜੇ-ਕਿਹੜੇ ਪ੍ਰਭਾਵ ਪੈ ਸਕਦੇ ਹਨ।
Water After Food Disadvantages: ਜਿਵੇਂ ਕਿ ਆਪਾਂ ਸਾਰੇ ਜਾਣਦੇ ਹੀ ਹਾਂ ਕਿ ਭੋਜਨ ਅਤੇ ਪਾਣੀ ਦੋਵੇਂ ਹੀ ਸਿਹਤ ਲਈ ਬਹੁਤ ਜ਼ਰੂਰੀ ਹਨ। ਪਰ ਭੋਜਨ ਦੇ ਨਾਲ ਪਾਣੀ ਪੀਣਾ ਅਤੇ ਭੋਜਨ ਤੋਂ ਬਾਅਦ ਪਾਣੀ ਪੀਣ ਨੂੰ ਲੈ ਕੇ ਬਹੁਤ ਸਾਰੀਆਂ ਸਲਾਹਾਂ ਹਨ। ਜਿਸ ਕਰਕੇ ਲੋਕ ਭੰਬਲਭੂਸੇ ਵਿੱਚ ਹੀ ਰਹਿੰਦੇ ਹਨ, ਕਿ ਭੋਜਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਸਹੀ ਰਹਿੰਦਾ ਹੈ। ਜ਼ਿਆਦਾਤਰ ਲੋਕ ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਰਹਿੰਦੇ ਹਨ। ਡਾਕਟਰ ਇਸ ਤੋਂ ਬਚਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਐਸੀਡਿਟੀ ਅਤੇ ਬਲੋਟਿੰਗ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ (Drinking water immediately after eating can cause problems like acidity and bloating) ਹਨ।
ਸਿਹਤ ਮਾਹਿਰਾਂ ਅਨੁਸਾਰ ਜੇਕਰ ਤੁਸੀਂ ਰੋਜ਼ਾਨਾ 3 ਤੋਂ 4 ਲੀਟਰ ਪਾਣੀ ਪੀਂਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਪਰ ਭੋਜਨ ਤੋਂ ਬਾਅਦ ਹੀ ਪਾਣੀ ਪੀਣ ਵਾਲੀ ਆਦਤ ਸਹੀ ਨਹੀਂ ਹੈ। ਅਜਿਹਾ ਕਰਨ ਨਾਲ ਕਈ ਸਿਹਤ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਭੋਜਨ ਦੇ ਤੁਰੰਤ ਬਾਅਦ ਪਾਣੀ ਪੀਣ ਦੇ ਕੀ ਨੁਕਸਾਨ ਹਨ ਅਤੇ ਕਿੰਨੇ ਸਮੇਂ ਬਾਅਦ ਪਾਣੀ ਪੀਣਾ ਚਾਹੀਦਾ ਹੈ...
ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਦੇ ਕੀ ਨੁਕਸਾਨ ਹਨ? (What are the disadvantages of drinking water immediately after eating)
- ਮੋਟਾਪਾ ਵਧ ਸਕਦਾ ਹੈ।
- ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
- ਪੇਟ ਗੈਸ ਵਰਗੀ ਸਮੱਸਿਆ ਹੋ ਸਕਦੀ ਹੈ।
- ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧ ਸਕਦਾ ਹੈ।
ਖਾਣਾ ਖਾਣ ਤੋਂ ਬਾਅਦ ਪਾਣੀ ਕਦੋਂ ਪੀਣਾ ਚਾਹੀਦਾ ਹੈ? (When should you drink water after eating)
ਸਿਹਤ ਮਾਹਿਰਾਂ ਅਨੁਸਾਰ ਜਦੋਂ ਵੀ ਭੋਜਨ ਸਰੀਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਪਚਣ ਵਿੱਚ ਘੱਟੋ-ਘੱਟ ਦੋ ਘੰਟੇ ਲੱਗ ਜਾਂਦੇ ਹਨ। ਜੇਕਰ ਤੁਸੀਂ ਇਸ ਦੌਰਾਨ ਪਾਣੀ ਪੀਂਦੇ ਹੋ ਤਾਂ ਇਸ ਨਾਲ ਪਾਚਨ 'ਤੇ ਅਸਰ ਪੈਂਦਾ ਹੈ। ਇਸ ਲਈ ਖਾਣਾ ਖਾਣ ਤੋਂ ਘੱਟੋ-ਘੱਟ 45 ਤੋਂ 60 ਮਿੰਟ ਬਾਅਦ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਖਾਣਾ ਖਾਣ ਤੋਂ ਪਹਿਲਾਂ ਪਾਣੀ ਪੀਣਾ ਚਾਹੁੰਦੇ ਹੋ ਤਾਂ ਅੱਧਾ ਘੰਟਾ ਪਹਿਲਾਂ ਪਾਣੀ ਪੀਣਾ ਚਾਹੀਦਾ ਹੈ।
ਹੋਰ ਪੜ੍ਹੋ : AI ਨਾਲ AIIMS 'ਚ ਹੋ ਰਿਹਾ ਕੈਂਸਰ ਦੇ ਮਰੀਜ਼ਾਂ ਦਾ ਇਲਾਜ, ਜਾਣੋ ਕਿਵੇਂ ਕੰਮ ਰਿਹਾ ਇਹ ਤਰੀਕਾ
ਖਾਣਾ ਖਾਣ ਤੋਂ ਬਾਅਦ ਸਹੀ ਸਮੇਂ 'ਤੇ ਪਾਣੀ ਪੀਣ ਦੇ 5 ਹੈਰਾਨੀਜਨਕ ਫਾਇਦੇ (5 surprising benefits of drinking water at right time after eating)
- ਜੇਕਰ ਤੁਸੀਂ ਖਾਣਾ ਖਾਣ ਤੋਂ ਇੱਕ ਘੰਟੇ ਬਾਅਦ ਪਾਣੀ ਪੀਂਦੇ ਹੋ ਤਾਂ ਤੁਹਾਡਾ ਭਾਰ ਕੰਟਰੋਲ 'ਚ ਰਹੇਗਾ ਅਤੇ ਤੁਸੀਂ ਕਦੇ ਵੀ ਮੋਟਾਪੇ ਦਾ ਸ਼ਿਕਾਰ ਨਹੀਂ ਹੋਵੋਗੇ।
- ਖਾਣਾ ਖਾਣ ਤੋਂ ਬਾਅਦ ਸਹੀ ਸਮੇਂ 'ਤੇ ਪਾਣੀ ਪੀਣ ਨਾਲ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
- ਜੇਕਰ ਤੁਸੀਂ ਖਾਣਾ ਖਾਣ ਤੋਂ ਬਾਅਦ ਸਹੀ ਸਮੇਂ 'ਤੇ ਪਾਣੀ ਪੀਓਗੇ ਤਾਂ ਪੇਟ 'ਚ ਗੈਸ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨਹੀਂ ਹੋਣਗੀਆਂ।
- ਜਦੋਂ ਖਾਣਾ ਖਾਣ ਤੋਂ ਬਾਅਦ ਪਾਣੀ ਸਰੀਰ ਵਿੱਚ ਦੇਰ ਨਾਲ ਪਹੁੰਚਦਾ ਹੈ, ਤਾਂ ਸਰੀਰ ਭੋਜਨ ਦੇ ਪੌਸ਼ਟਿਕ ਤੱਤਾਂ ਨੂੰ ਚੰਗੀ ਤਰ੍ਹਾਂ ਜਜ਼ਬ ਕਰ ਸਕੇਗਾ।
- ਖਾਣਾ ਖਾਣ ਤੋਂ ਇਕ ਘੰਟੇ ਬਾਅਦ ਪਾਣੀ ਪੀਣ ਨਾਲ ਨੀਂਦ ਵਿੱਚ ਸੁਧਾਰ ਆਉਂਦਾ ਹੈ ਅਤੇ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )