ਪੜਚੋਲ ਕਰੋ

ਅਜਿਹੀ ਮੌਤ ਜਦੋਂ ਇਨਸਾਨ ਮਰਨ ਤੋਂ ਪਹਿਲਾਂ ਮੁਸਕਾਉਣ ਲੱਗ ਜਾਂਦਾ..! ਜਾਣੋ Smiling Death ਕਦੋਂ ਤੇ ਕਿਵੇਂ ਹੁੰਦੀ?

ਕੀ ਤੁਸੀਂ ਜਾਣਦੇ ਹੋ ਕਿ ਮੌਤ ਦਾ ਇੱਕ ਤਰੀਕਾ ਹੈ, ਜਿਸ ਵਿੱਚ ਮਰਨ ਵਾਲਾ ਵਿਅਕਤੀ ਮੌਤ ਤੋਂ ਪਹਿਲਾਂ ਹੀ ਮੁਸਕਰਾਉਣਾ ਸ਼ੁਰੂ ਕਰ ਦਿੰਦਾ ਹੈ? ਇਹ ਉਸ ਵੇਲੇ ਵਾਪਰਦਾ ਹੈ, ਜਦੋਂ ਮਲਬੇ ਹੇਠ ਦੱਬੇ ਵਿਅਕਤੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

Smiling Death: ਮੌਤ ਇਸ ਜੀਵਨ ਦੀ ਉਹ ਸੱਚਾਈ ਹੈ, ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਰ ਇਨਸਾਨ ਨੇ ਇੱਕ ਨਾ ਇੱਕ ਦਿਨ ਮਰਨਾ ਹੀ ਹੈ। ਇਸ ਤਰ੍ਹਾਂ, ਮੌਤ ਕਈ ਤਰੀਕਿਆਂ ਨਾਲ ਹੋ ਸਕਦੀ ਹੈ। ਮੌਤ ਦੇ ਸਮੇਂ, ਮਨੁੱਖ ਦੀਆਂ ਬਹੁਤੀਆਂ ਕ੍ਰਿਆਵਾਂ ਤੇ ਚਿਹਰੇ ਦੇ ਹਾਵ-ਭਾਵ ਡਰਾਉਣੇ ਹੋ ਜਾਂਦੇ ਹਨ ਪਰ, ਕੀ ਤੁਸੀਂ ਜਾਣਦੇ ਹੋ ਕਿ ਮੌਤ ਦਾ ਇੱਕ ਤਰੀਕਾ ਹੈ, ਜਿਸ ਵਿੱਚ ਮਰਨ ਵਾਲਾ ਵਿਅਕਤੀ ਮੌਤ ਤੋਂ ਪਹਿਲਾਂ ਹੀ ਮੁਸਕਰਾਉਣਾ ਸ਼ੁਰੂ ਕਰ ਦਿੰਦਾ ਹੈ? ਇਹ ਉਸ ਵੇਲੇ ਵਾਪਰਦਾ ਹੈ, ਜਦੋਂ ਮਲਬੇ ਹੇਠ ਦੱਬੇ ਵਿਅਕਤੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜੀ ਹਾਂ, ਆਓ ਵਿਗਿਆਨ ਤੋਂ ਸਮਝੀਏ ਕਿ ਇਹ ਵਿਧੀ ਕੀ ਹੈ ਤੇ ਅਜਿਹਾ ਕਿਉਂ ਹੁੰਦਾ ਹੈ।

ਇਸ ਦਾ ਅਸਰ ਮਲਬੇ 'ਚ ਦੱਬੇ ਲੋਕਾਂ 'ਤੇ ਹੁੰਦਾ
ਜੇਕਰ ਕੋਈ ਇਮਾਰਤ ਢਹਿ ਜਾਂਦੀ ਹੈ, ਤਾਂ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਤੋਂ ਪਹਿਲਾਂ ਮਾਹਿਰਾਂ ਦੇ ਆਉਣ ਦੀ ਉਡੀਕ ਕਰਨੀ ਚਾਹੀਦੀ ਹੈ। ਆਮ ਤੌਰ 'ਤੇ ਲੋਕ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਜੁੱਟ ਜਾਂਦੇ ਹਨ। ਬੇਸ਼ੱਕ ਮਨੁੱਖਤਾ ਦੇ ਨਜ਼ਰੀਏ ਤੋਂ ਇਹ ਚੰਗਾ ਤੇ ਸ਼ਲਾਘਾਯੋਗ ਕਦਮ ਹੈ, ਪਰ ਇਹ ਕਿਸੇ ਲਈ ਘਾਤਕ ਵੀ ਸਾਬਤ ਹੋ ਸਕਦਾ ਹੈ। ਅਸਲ ਵਿੱਚ, ਜਦੋਂ ਕਿਸੇ ਨੂੰ ਬਚਾਉਣ ਲਈ ਉੱਪਰੋਂ ਮਲਬਾ ਹਟਾਇਆ ਜਾਂਦਾ ਹੈ, ਤਾਂ ਕਰਸ਼ਿੰਗ ਪ੍ਰੈਸ਼ਰ ਜਾਰੀ ਹੁੰਦਾ ਹੈ ਤੇ ਉਸ ਦੀ ਮੌਤ ਹੋ ਜਾਂਦੀ ਹੈ। ਆਓ ਇਸ ਨੂੰ ਵਿਗਿਆਨ ਨਾਲ ਸਮਝੀਏ।

ਮਲਬੇ ਹੇਠ ਦੱਬੇ ਜਾਣ ਨਾਲ ਟਿਸ਼ੂਆਂ 'ਤੇ ਦਬਾਅ ਵਧਦਾ
ਜਦੋਂ ਸਰੀਰ ਭਾਰੀ ਮਲਬੇ ਹੇਠ ਦੱਬਿਆ ਜਾਂਦਾ ਹੈ, ਤਾਂ ਸਰੀਰ ਦੇ ਟਿਸ਼ੂਆਂ ਵਿੱਚ ਬਹੁਤ ਜ਼ਿਆਦਾ ਦਬਾਅ ਪੈਦਾ ਹੁੰਦਾ ਹੈ। ਇਸ ਕਾਰਨ ਉਹ ਖਰਾਬ ਹੋ ਜਾਂਦੇ ਹਨ ਤੇ ਖੂਨ ਦਾ ਵਹਾਅ ਵੀ ਬੰਦ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਉਸ ਭਾਰ ਨੂੰ ਇੱਕਦਮ ਨਹੀਂ ਹਟਾਇਆ ਜਾਂਦਾ। ਅਜਿਹੀ ਸਥਿਤੀ 'ਚ ਸਰੀਰ 'ਚ Myoglobin ਨਾਂ ਦਾ ਪ੍ਰੋਟੀਨ ਨਿਕਲਦਾ ਹੈ। ਇਸ ਦਾ ਕੰਮ ਮਾਸਪੇਸ਼ੀਆਂ ਦੇ ਸੈੱਲਾਂ ਵਿੱਚ ਆਕਸੀਜਨ ਨੂੰ ਸਟੋਰ ਕਰਨਾ ਹੈ, ਤਾਂ ਜੋ ਲੋੜ ਪੈਣ 'ਤੇ ਇਸ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਵਰਤਿਆ ਜਾ ਸਕੇ।

ਆਖਰ ਵਿਅਕਤੀ ਕਿਉਂ ਮਸਕਰਾਉਂਦਾ
ਇਸ ਪ੍ਰਕਿਰਿਆ ਨੂੰ ਕਰਸ਼ ਸਿੰਡਰੋਮ ਕਿਹਾ ਜਾਂਦਾ ਹੈ। ਅਜਿਹੀ ਸਥਿਤੀ 'ਚ ਸਰੀਰ ਤੋਂ ਅਚਾਨਕ ਭਾਰ ਹਟਣ ਕਾਰਨ, ਕਰਸ਼ ਸਿੰਡਰੋਮ ਕਾਰਨ ਟਿਸ਼ੂਆਂ 'ਚ ਆਕਸੀਜਨ ਦੀ ਮਾਤਰਾ ਤੇਜ਼ੀ ਨਾਲ ਵਧਣ ਲੱਗਦੀ ਹੈ। ਇਸ ਦੌਰਾਨ ਖੂਨ ਵਿੱਚ ਪੋਟਾਸ਼ੀਅਮ ਦੇ ਜ਼ਿਆਦਾ ਵਹਾਅ ਕਾਰਨ ਦਿਲ ਦੀ ਧੜਕਣ ਵਿਗੜ ਜਾਂਦੀ ਹੈ ਤੇ ਸਦਮੇ ਨਾਲ ਵਿਅਕਤੀ ਦੀ ਮੌਤ ਹੋ ਜਾਂਦੀ ਹੈ। ਅਜਿਹੀ ਮੌਤ ਤੋਂ ਪਹਿਲਾਂ ਬੰਦਾ ਮੁਸਕਰਾਉਣ ਲੱਗ ਪੈਂਦਾ ਹੈ। ਇਸ ਕਾਰਨ ਇਸ ਨੂੰ Smiling Death ਵੀ ਕਿਹਾ ਜਾਂਦਾ ਹੈ। ਕ੍ਰਸ਼ ਸਿੰਡਰੋਮ ਬਾਰੇ ਪਹਿਲੀ ਰਿਪੋਰਟ 1923 ਵਿੱਚ ਜਾਪਾਨੀ ਚਮੜੀ ਵਿਗਿਆਨੀ ਸੇਗੋ ਮਿਨਾਮੀ ਦੁਆਰਾ ਪੇਸ਼ ਕੀਤੀ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget