World Vegan Day 2023 : ਵਿਸ਼ਵ ਸ਼ਾਕਾਹਾਰੀ ਦਿਵਸ ਹਰ ਸਾਲ 1 ਨਵੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਹ ਲੋਕਾਂ ਨੂੰ ਸ਼ਾਕਾਹਾਰੀ ਜੀਵਨ ਸ਼ੈਲੀ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ। ਦੱਸ ਦਈਏ ਜੋ ਲੋਕ ਸ਼ਾਕਾਹਾਰੀ ਖੁਰਾਕ ਦਾ ਪਾਲਣ ਕਰਨ ਵਾਲੇ ਹੁੰਦੇ ਨੇ, ਉਹ ਅੰਡੇ, ਮੀਟ, ਦੁੱਧ, ਸ਼ਹਿਦ ਦਾ ਸੇਵਨ, ਜਾਨਵਰਾਂ ਦਾ ਮਾਸ ਆਦਿ ਦਾ ਸੇਵਨ ਨਹੀਂ ਕਰਦੇ ਹਨ।
ਆਓ ਜਾਣਦੇ ਹਾਂ ਇਸ ਦਿਵਸ ਦਾ ਇਤਿਹਾਸ
ਵਿਸ਼ਵ ਸ਼ਾਕਾਹਾਰੀ ਦਿਵਸ 1994 ਵਿੱਚ ਯੂਨਾਈਟਿਡ ਕਿੰਗਡਮ ਵਿੱਚ ਵੇਗਨ ਸੋਸਾਇਟੀ ਦੇ ਉਸ ਸਮੇਂ ਦੇ ਪ੍ਰਧਾਨ ਲੁਈਸ ਵਾਲਿਸ (Louise Wallis) ਦੁਆਰਾ ਸੰਗਠਨ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਅਤੇ "vegan" ਅਤੇ "veganism" ਸ਼ਬਦਾਂ ਦੀ ਯਾਦ ਵਿੱਚ ਸ਼ੁਰੂ ਹੋਇਆ ਸੀ। ਸ਼ਾਕਾਹਾਰੀ ਪੌਦੇ-ਅਧਾਰਿਤ ਖੁਰਾਕ ਖਾਣਾ ਪਸੰਦ ਕਰਦੇ ਹਨ।
ਵਿਸ਼ਵ ਸ਼ਾਕਾਹਾਰੀ ਦਿਵਸ 2023 ਦੀ ਥੀਮ ਦੀ ਗੱਲ ਕਰੀਏ ਤਾਂ ਇਸ ਵਾਰ ਵਿਸ਼ਵ ਸ਼ਾਕਾਹਾਰੀ ਦਿਵਸ 2023 ਦੀ ਥੀਮ 'ਫਿਊਚਰ ਨਾਰਮਲ' ਹੈ, ਜੋ ਕਿ ਸ਼ਾਕਾਹਾਰੀ ਦੀ ਖੋਜ ਅਤੇ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦੀ ਹੈ। ਇਹ ਦਿਨ ਇਸ ਲਈ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਦੀ ਸ਼ਾਕਾਹਾਰੀ ਭੋਜਨ ਖਾਣ ਵਿੱਚ ਰੁਚੀ ਵਧੇ ਅਤੇ ਨਾਲ ਹੀ ਇਸ ਨਾਲ ਵਾਤਾਵਰਨ ਨੂੰ ਵੀ ਬਹੁਤ ਲਾਭ ਹੁੰਦਾ ਹੈ।
vegan ਸ਼ਬਦ ਡੋਨਾਲਡ ਵਾਟਸਨ ਦੁਆਰਾ ਸ਼ਾਕਾਹਾਰੀ ਸ਼ਬਦ ਤੋਂ ਲਿਆ ਗਿਆ ਹੈ। ਸ਼ਾਕਾਹਾਰੀ ਦਿਵਸ ਆਮ ਤੌਰ 'ਤੇ ਸ਼ਾਕਾਹਾਰੀ ਖੁਰਾਕ ਅਤੇ ਸ਼ਾਕਾਹਾਰੀ ਦੇ ਲਾਭਾਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮੌਕਾ ਹੈ।
ਵਿਸ਼ਵ ਸ਼ਾਕਾਹਾਰੀ ਦਿਵਸ ਦਾ ਅਵਸਰ ਸਿਹਤਮੰਦ ਜੀਵਨ ਸ਼ੈਲੀ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸ਼ਾਕਾਹਾਰੀ ਇੱਕ ਨੈਤਿਕ ਜੀਵਨ ਸ਼ੈਲੀ ਹੈ ਜੋ ਗ੍ਰਹਿ ਅਤੇ ਕੁਦਰਤ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਇਸ ਨੂੰ ਮਨਾਉਣ ਦਾ ਮਕਸਦ ਵਾਤਾਵਰਨ ਅਤੇ ਨਿੱਜੀ ਲਾਭਾਂ ਬਾਰੇ ਜਾਗਰੂਕਤਾ ਵਧਾਉਣਾ ਹੈ।
ਸ਼ਾਕਾਹਾਰੀ ਜੀਵਨ ਦੀਆਂ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹਨ, ਇਹ ਬਿਮਾਰੀਆਂ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੁਰੱਖਿਆ ਵੱਲ ਧਿਆਨ ਖਿੱਚਦਾ ਹੈ, ਜਦੋਂ ਕਿ ਮਾਸਾਹਾਰੀ ਹੋਣਾ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਸ਼ਾਕਾਹਾਰੀ ਜੀਵਨ ਸ਼ੈਲੀ ਨਾਲ ਕਈ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ।
ਸ਼ਾਕਾਹਾਰੀ ਹੋਣ ਦੇ ਫਾਇਦੇ
ਸ਼ਾਕਾਹਾਰੀ ਭੋਜਨ ਵਿੱਚ ਜ਼ਿਆਦਾ ਫਾਈਬਰ, ਐਂਟੀਆਕਸੀਡੈਂਟ ਅਤੇ ਸਰੀਰ ਲਈ ਫਾਇਦੇਮੰਦ ਪੌਸ਼ਟਿਕ ਤੱਤ ਹੁੰਦੇ ਹਨ। ਇਸ ਖੁਰਾਕ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ, ਫੋਲੇਟ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਦੀ ਮਾਤਰਾ ਵਧੇਰੇ ਹੁੰਦੀ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਿਹਤ ਲਈ ਬਹੁਤ ਜ਼ਰੂਰੀ ਦੱਸਿਆ ਗਿਆ ਹੈ।
ਸ਼ਾਕਾਹਾਰੀ ਹੋਣ ਨਾਲ ਤੁਹਾਡਾ ਦਿਲ ਸਿਹਤਮੰਦ ਰਹਿੰਦਾ ਹੈ। ਜੇਕਰ ਤੁਹਾਨੂੰ ਦਿਲ ਦੀ ਬਿਮਾਰੀ ਹੈ ਤਾਂ ਸ਼ਾਕਾਹਾਰੀ ਤੁਹਾਡੇ ਲਈ ਕਾਰਗਰ ਹੋ ਸਕਦੀ ਹੈ। ਫਲਾਂ ਅਤੇ ਸਬਜ਼ੀਆਂ ਦਾ ਨਿਯਮਤ ਸੇਵਨ ਕਰਨ ਨਾਲ ਵੀ ਕੋਲੈਸਟ੍ਰੋਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।