ਕੇਂਦਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਦਾ ਐਲਾਨ ਕੀਤਾ ਹੈ। ਇਸ ਦਾ ਨਾਮ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐਸ) ਹੋਵੇਗਾ। ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਸ ਸਕੀਮ ਤਹਿਤ ਜੇਕਰ ਕਿਸੇ ਕਰਮਚਾਰੀ ਨੇ ਘੱਟੋ-ਘੱਟ 25 ਸਾਲ ਕੰਮ ਕੀਤਾ ਹੈ, ਤਾਂ ਸੇਵਾਮੁਕਤੀ ਤੋਂ ਪਹਿਲਾਂ ਨੌਕਰੀ ਦੇ ਪਿਛਲੇ 12 ਮਹੀਨਿਆਂ ਦੀ ਮੁੱਢਲੀ ਤਨਖਾਹ ਦਾ 50 ਪ੍ਰਤੀਸ਼ਤ ਪੈਨਸ਼ਨ ਵਜੋਂ ਦਿੱਤਾ ਜਾਵੇਗਾ।


ਜੇਕਰ ਕਿਸੇ ਪੈਨਸ਼ਨਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਕਰਮਚਾਰੀ ਦੀ ਮੌਤ ਤੱਕ ਮਿਲਣ ਵਾਲੀ ਪੈਨਸ਼ਨ ਦਾ 60 ਫੀਸਦੀ ਹਿੱਸਾ ਮਿਲੇਗਾ। ਜੇਕਰ ਕੋਈ 10 ਸਾਲ ਬਾਅਦ ਨੌਕਰੀ ਛੱਡਦਾ ਹੈ ਤਾਂ ਉਸ ਨੂੰ 10,000 ਰੁਪਏ ਮਹੀਨਾ ਦੀ ਪੈਨਸ਼ਨ ਮਿਲੇਗੀ।


ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਅੱਜ ਕੇਂਦਰੀ ਮੰਤਰੀ ਮੰਡਲ ਨੇ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐੱਸ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਨਾਲ ਕੇਂਦਰ ਸਰਕਾਰ ਦੇ ਲਗਭਗ 23 ਲੱਖ ਕਰਮਚਾਰੀਆਂ ਨੂੰ ਯੂਨੀਫਾਈਡ ਪੈਨਸ਼ਨ ਸਕੀਮ ਦਾ ਲਾਭ ਮਿਲੇਗਾ। ਕਰਮਚਾਰੀਆਂ ਕੋਲ NPS ਅਤੇ UPS ਵਿਚਕਾਰ ਚੋਣ ਕਰਨ ਦਾ ਵਿਕਲਪ ਹੋਵੇਗਾ।


UPS ਵਿੱਚ ਸਰਕਾਰੀ ਯੋਗਦਾਨ 18.5% ਹੋਵੇਗਾ। ਇਹ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋਵੇਗੀ। ਇਸ ਸਕੀਮ ਦੇ 5 ਮੁੱਖ ਨੁਕਤੇ ਹਨ। ਜਿਸ ਬਾਰੇ ਅਸੀਂ ਤੁਹਾਨੂੰ ਇਕ-ਇਕ ਕਰਕੇ ਦੱਸ ਰਹੇ ਹਾਂ।



  • ਮੁਲਾਜ਼ਮਾਂ ਨੇ ਪੱਕੀ ਰਕਮ ਦੀ ਮੰਗ ਕੀਤੀ ਸੀ। ਇਸ ਸਕੀਮ ਤਹਿਤ ਮੁਲਾਜ਼ਮਾਂ ਨੂੰ ਤਨਖ਼ਾਹ ਦਾ 50% ਨਿਸ਼ਚਿਤ ਪੈਨਸ਼ਨ ਵਜੋਂ ਮਿਲੇਗਾ। ਜਿਨ੍ਹਾਂ ਨੇ 25 ਸਾਲ ਸੇਵਾ ਕੀਤੀ ਹੈ, ਉਨ੍ਹਾਂ ਨੂੰ ਸੇਵਾਮੁਕਤੀ ਤੋਂ ਪਹਿਲਾਂ 12 ਮਹੀਨੇ ਦੀ ਔਸਤ ਤਨਖਾਹ ਦਿੱਤੀ ਜਾਵੇਗੀ। 

  • 10 ਸਾਲ ਤੋਂ ਲੈ ਕੇ 25 ਸਾਲ ਤੱਕ ਦੀ ਸੇਵਾ ਦੇ ਹਿਸਾਬ ਨਾਲ ਪੈਨਸ਼ਨ ਦਿੱਤੀ ਜਾਵੇਗੀ।

  • ਕਰਮਚਾਰੀ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਨੂੰ ਉਸ 50 ਫੀਸਦੀ ਵਿਚੋਂ 60 ਫੀਸਦੀ ਪੈਨਸ਼ਨ ਦਿੱਤੀ ਜਾਵੇਗੀ।

  • ਕਿਸੇ ਵੀ ਕੇਂਦਰੀ ਕਰਮਚਾਰੀ ਨੂੰ ਘੱਟੋ-ਘੱਟ 10,000 ਰੁਪਏ ਦੀ ਪੈਨਸ਼ਨ ਲਾਜ਼ਮੀ ਤੌਰ 'ਤੇ ਮਿਲੇਗੀ।

  • ਉਪਰੋਕਤ ਤਿੰਨ ਨੁਕਤਿਆਂ ਤਹਿਤ ਮਹਿੰਗਾਈ ਦੇ ਆਧਾਰ 'ਤੇ ਪੈਨਸ਼ਨ ਦਿੱਤੀ ਜਾਵੇਗੀ।

  • ਕਰਮਚਾਰੀ ਨੂੰ ਸੁਪਰ ਐਨੂਅਟੀ ਵਜੋਂ ਇੱਕਮੁਸ਼ਤ ਰਕਮ ਮਿਲੇਗੀ।


ਕੇਂਦਰ ਸਰਕਾਰ ਦੇ 23 ਲੱਖ ਮੁਲਾਜ਼ਮਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਕਰਮਚਾਰੀ ਪਹਿਲਾਂ ਤੋਂ ਚੱਲ ਰਹੀ NPS (ਰਾਸ਼ਟਰੀ ਪੈਨਸ਼ਨ ਸਕੀਮ) ਜਾਂ UPS (Unified Pension Scheme) ਵਿੱਚੋਂ ਇੱਕ ਦੀ ਚੋਣ ਕਰ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।