ਪੜਚੋਲ ਕਰੋ

ਮੋਗਾ ਦੀ 105 ਸਾਲਾ ਬੇਬੇ ਨੇ ਲਵਾਈ ਕੋਰੋਨਾ ਵੈਕਸੀਨ, ਲੋਕਾਂ ਨੂੰ ਦਿੱਤੀ ਨਸੀਹਤ

ਦੇਸ਼ ਭਰ 'ਚ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਚੱਲ ਰਹੀ ਹੈ। ਪੰਜਾਬ 'ਚ ਵੀ ਜ਼ੋਰਾਂ 'ਤੇ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ। ਸੂਬੇ 'ਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਅਜਿਹੇ 'ਚ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਖੁਦ ਟੀਕਾਕਰਨ ਕਰਵਾਇਆ ਹੈ। ਨਾਲ ਹੀ ਉਨ੍ਹਾਂ ਦੇ 80 ਸਾਲਾਂ ਦੇ ਪੁੱਤਰ ਤੇ ਪੂਰੇ ਪਰਿਵਾਰ ਨੇ ਵੀ ਲੋਕਾਂ 'ਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ।

ਮੋਗਾ: ਦੇਸ਼ ਭਰ 'ਚ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਚੱਲ ਰਹੀ ਹੈ। ਪੰਜਾਬ 'ਚ ਵੀ ਜ਼ੋਰਾਂ 'ਤੇ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ। ਸੂਬੇ 'ਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਅਜਿਹੇ 'ਚ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਖੁਦ ਟੀਕਾਕਰਨ ਕਰਵਾਇਆ ਹੈ। ਨਾਲ ਹੀ ਉਨ੍ਹਾਂ ਦੇ 80 ਸਾਲਾਂ ਦੇ ਪੁੱਤਰ ਤੇ ਪੂਰੇ ਪਰਿਵਾਰ ਨੇ ਵੀ ਲੋਕਾਂ 'ਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ।

ਮਾਤਾ ਕਰਤਾਰ ਕੌਰ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ, ਪਰ ਹੁਣ ਉਹ ਆਪਣੇ ਪੁੱਤਰ ਹਰਵਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਵੈਕਸੀਨ ਲਗਵਾਈ। ਇਹ ਕੈਂਪ ਉਨ੍ਹਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦ੍ਰਿੜ੍ਹ ਸ਼ਕਤੀ ਦੇ ਬਲ 'ਤੇ ਟੀਕਾਕਰਨ ਕਰਵਾਇਆ ਹੈ। ਉਨ੍ਹਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ।

ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜ਼ਮੀ ਹੈ। ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਨ੍ਹਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ।

ਮਾਤਾ ਕਰਤਾਰ ਕੌਰ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰ੍ਹਾਂ ਦੇ ਭਰਮ ਭੁਲੇਖੇ ਨੂੰ ਪਾਸੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਜਿਨ੍ਹਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget