ਪੜਚੋਲ ਕਰੋ
Advertisement
ਆਗਰਾ-ਲਖਨਊ ਐਕਸਪ੍ਰੈਸਵੈਅ 'ਤੇ ਬਸ ਤੇ ਟਰੱਕ ਦੀ ਟੱਕਰ, 14 ਲੋਕਾਂ ਦੀ ਮੌਤ
ਆਗਰਾ ਲਖਨਊ ਐਕਸਪ੍ਰੈਸਵੇਅ 'ਤੇ ਇੱਕ ਬਸ ਤੇ ਇੱਕ ਟਰੱਕ ਦੀ ਟੱਕਰ ਨਾਲ 14 ਲੋਕਾਂ ਦੀ ਮੌਤ ਹੋ ਗਈ ਤੇ 8 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੈ ਸਿੰਘ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਲਖਨਊ: ਆਗਰਾ ਲਖਨਊ ਐਕਸਪ੍ਰੈਸਵੇਅ 'ਤੇ ਇੱਕ ਬਸ ਤੇ ਇੱਕ ਟਰੱਕ ਦੀ ਟੱਕਰ ਨਾਲ 14 ਲੋਕਾਂ ਦੀ ਮੌਤ ਹੋ ਗਈ ਤੇ 25 ਲੋਕ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ 14 ਮ੍ਰਿਤਕਾਂ 'ਚੋਂ 12 ਦੀ ਪਛਾਣ ਹੋ ਗਈ ਹੈ, ਜਦਕਿ ਬਾਕੀਆਂ ਦੀ ਜਾਂਚ ਅਜੇ ਜਾਰੀ ਹੈ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੈ ਸਿੰਘ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਇਹ ਹਾਦਸਾ ਫਿਰੋਜਾਬਾਦ ਦੇ ਨਗਲਾ ਖਨਗਰ ਪੁਲਿਸ ਸਟੇਸ਼ਨ ਦੇ ਨਜ਼ਦੀਕ ਹੋਇਆ। ਘਟਨਾ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹੋਈ। ਦਰਅਸਲ ਸਵੀਪਰ ਬਸ ਦਿੱਲੀ ਜਾ ਰਹੀ ਸੀ, ਬਸ ਨੇ ਟਰੱਕ ਨੂੰ ਪਿੱਛਿਓਂ ਟੱਕਰ ਮਾਰੀ। ਜ਼ਖਮੀਆਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜ਼ਿਲ੍ਹਾ ਮਜਿਸਟ੍ਰੇਟ ਤੇ ਸੀਨੀਅਰ ਐਸਪੀ ਨੂੰ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਦੇ ਨਿਰਦੇਸ਼ ਦਿੱਤੇ ਹਨ।Firozabad: At least 14 feared dead & many injured after a bus collided with a truck on the Agra-Lucknow Expressway in Bhadan, yesterday late night. Sachindra Patel, SSP say,"there were at least 40-45 passengers in the bus. Injured have been shifted to Saifai Mini PGI." pic.twitter.com/HrmNSZGHAl
— ANI UP (@ANINewsUP) February 12, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement