ਆਗਰਾ-ਲਖਨਊ ਐਕਸਪ੍ਰੈਸਵੈਅ 'ਤੇ ਬਸ ਤੇ ਟਰੱਕ ਦੀ ਟੱਕਰ, 14 ਲੋਕਾਂ ਦੀ ਮੌਤ
ਏਬੀਪੀ ਸਾਂਝਾ | 13 Feb 2020 10:19 AM (IST)
ਆਗਰਾ ਲਖਨਊ ਐਕਸਪ੍ਰੈਸਵੇਅ 'ਤੇ ਇੱਕ ਬਸ ਤੇ ਇੱਕ ਟਰੱਕ ਦੀ ਟੱਕਰ ਨਾਲ 14 ਲੋਕਾਂ ਦੀ ਮੌਤ ਹੋ ਗਈ ਤੇ 8 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੈ ਸਿੰਘ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਲਖਨਊ: ਆਗਰਾ ਲਖਨਊ ਐਕਸਪ੍ਰੈਸਵੇਅ 'ਤੇ ਇੱਕ ਬਸ ਤੇ ਇੱਕ ਟਰੱਕ ਦੀ ਟੱਕਰ ਨਾਲ 14 ਲੋਕਾਂ ਦੀ ਮੌਤ ਹੋ ਗਈ ਤੇ 25 ਲੋਕ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ 14 ਮ੍ਰਿਤਕਾਂ 'ਚੋਂ 12 ਦੀ ਪਛਾਣ ਹੋ ਗਈ ਹੈ, ਜਦਕਿ ਬਾਕੀਆਂ ਦੀ ਜਾਂਚ ਅਜੇ ਜਾਰੀ ਹੈ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੈ ਸਿੰਘ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਇਹ ਹਾਦਸਾ ਫਿਰੋਜਾਬਾਦ ਦੇ ਨਗਲਾ ਖਨਗਰ ਪੁਲਿਸ ਸਟੇਸ਼ਨ ਦੇ ਨਜ਼ਦੀਕ ਹੋਇਆ। ਘਟਨਾ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹੋਈ। ਦਰਅਸਲ ਸਵੀਪਰ ਬਸ ਦਿੱਲੀ ਜਾ ਰਹੀ ਸੀ, ਬਸ ਨੇ ਟਰੱਕ ਨੂੰ ਪਿੱਛਿਓਂ ਟੱਕਰ ਮਾਰੀ। ਜ਼ਖਮੀਆਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜ਼ਿਲ੍ਹਾ ਮਜਿਸਟ੍ਰੇਟ ਤੇ ਸੀਨੀਅਰ ਐਸਪੀ ਨੂੰ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਦੇ ਨਿਰਦੇਸ਼ ਦਿੱਤੇ ਹਨ।