ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਡਾਕਟਰ ਬੀਆਰ ਅੰਬੇਦਕਰ ਦੇ ਜਨਮ ਦਿਨ ਨੂੰ 14 ਅਪ੍ਰੈਲ ਨੂੰ ਆਪਣੇ ਸਾਰੇ ਦਫਤਰਾਂ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਦੇ ਜ਼ਰੀਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਮਲੇ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫਤਰਾਂ ਤੋਂ ਇਲਾਵਾ, ਦੇਸ਼ ਭਰ ਦੀਆਂ ਇੰਡਸਟਰੀਜ਼ ਵੀ 14 ਅਪ੍ਰੈਲ ਨੂੰ ਬੰਦ ਰਹਿਣਗੀਆਂ।


 


ਕੇਂਦਰ ਨੇ ਪਿਛਲੇ ਸਾਲ ਵੀ ਇਸੇ ਤਰ੍ਹਾਂ ਦਾ ਐਲਾਨ ਕੀਤਾ ਸੀ ਜਦੋਂ ਉਨ੍ਹਾਂ 14 ਅਪ੍ਰੈਲ ਨੂੰ ਰਾਸ਼ਟਰੀ ਛੁੱਟੀ ਵਜੋਂ ਘੋਸ਼ਿਤ ਕੀਤਾ ਸੀ। 14 ਅਪ੍ਰੈਲ 2021 ਨੂੰ ਅੰਬੇਦਕਰ ਦੀ 130ਵੀਂ ਜਯੰਤੀ ਹੋਵੇਗੀ।


 


ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ। ਉਹ ਇੱਕ ਪ੍ਰਸਿੱਧ ਸਮਾਜ ਸੁਧਾਰਕ ਸਨ। ਉਨ੍ਹਾਂ ਦਲਿਤ ਭਾਈਚਾਰੇ ਦੇ ਮੈਂਬਰਾਂ ਦੁਆਰਾ ਦਰਪੇਸ਼ ਅਸਮਾਨਤਾ, ਬੇਇਨਸਾਫੀ ਅਤੇ ਵਿਤਕਰੇ ਵਿਰੁੱਧ ਸਪਸ਼ਟ ਬੋਲਿਆ। ਉਹ ਭਾਰਤ ਦੇ ਸੰਵਿਧਾਨ ਦੇ ਇੱਕ ਪ੍ਰਮੁੱਖ ਆਰਕੀਟੈਕਟ ਮੰਨੇ ਜਾਂਦੇ ਹਨ ਅਤੇ ਸੁਤੰਤਰ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ ਬਣੇ ਸੀ।


 


ਬਾਬਾ ਸਾਹਿਬ ਅੰਬੇਦਕਰ ਦਾ ਦੇਹਾਂਤ 6 ਦਸੰਬਰ ਨੂੰ 1956 ਵਿੱਚ ਹੋਇਆ ਸੀ। ਉਨ੍ਹਾਂ ਨੂੰ 1990 ਵਿੱਚ ਭਾਰਤ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ।