ਸੰਗਰੂਰ: 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਸੰਗਰੂਰ ਦੇ ਪਿੰਡਾਂ ਵਿੱਚ ਕਿਸਾਨਾਂ ਦੇ ਪਰਿਵਾਰਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਗਰੂਰ ਦੇ ਦਿੜਬਾ ਦੇ ਪਿੰਡਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਦਿੱਲੀ 'ਚ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਰਚ ਨੂੰ ਲੈ ਕੇ ਉਨ੍ਹਾਂ ਵਿੱਚ ਕਾਫ਼ੀ ਉਤਸ਼ਾਹ ਹੈ। ਇੱਥੇ ਇਹ ਟਰੈਕਟਰਾਂ ਨੂੰ ਧੋ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਕਿਸਾਨ ਵੱਲੋਂ ਰੈਲੀ ਲਈ ਤਿਆਰ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਟਰਾਲੀਆਂ ਨੂੰ ਵਾਟਰ ਪਰੂਫ਼ ਬਣਾਇਆ ਗਿਆ ਹੈ।
ਟਰਾਲੀਆਂ 'ਤੇ ਤਰਪਾਲਾ ਪਾਈਆਂ ਗਈਆਂ ਹਨ ਤਾਂ ਜੋ ਸਰਦੀ ਤੇ ਮੀਂਹ ਦਾ ਉਸ 'ਤੇ ਕੋਈ ਅਸਰ ਨਾ ਹੋਵੇ। ਇਸ ਮਾਰਚ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਟਰੈਕਟਰ ਪਿੰਡਾਂ ਵੱਲੋਂ ਦਿੱਲੀ ਟਿਕਰੀ ਬਾਰਡਰ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਲਗਪਗ 1500 ਦੇ ਕਰੀਬ ਟਰੈਕਟਰ ਹਨ ਤੇ ਸਾਰੇ ਦੇ ਸਾਰੇ ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੇ ਹਨ ਤੇ 26 ਤੋਂ ਪਹਿਲਾਂ ਦਿੱਲੀ ਪਹੁੰਚ ਜਾਣਗੇ। ਨਾਲ ਹੀ ਪਿੰਡ ਵੱਲੋਂ ਜਾਣ ਵਾਲੇ ਕਾਫਿਲੇ ਵਿੱਚ ਨਾਲ ਜਾਣ ਵਾਲੇ ਕਿਸਾਨਾਂ ਦੇ ਖਾਣ-ਪੀਣ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।
ਕਿਸਾਨਾਂ ਨੇ ਬਣਵਾ ਲਏ ਟਰੱਕਾਂ ਦੇ ਇੰਜਣਾਂ ਵਾਲੇ ਟਰੈਕਟਰ, ਟਰਬੋ ਚਾਰਜ਼ ਨਾਲ 100 ਕਿਲੋਮੀਟਰ ਦੀ ਸਪੀਡ
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਵੀ ਇਸ ਲਈ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਦੇ ਧਰਨੇ ਵਿੱਚ ਰਹਿਣ ਦਾ ਪ੍ਰਬੰਧ ਦੇ ਨਾਲ-ਨਾਲ ਉਨ੍ਹਾਂ ਦੇ ਖਾਣ-ਪੀਣ ਤੇ ਕੱਪੜੀਆਂ ਆਦਿ ਸਮਾਨ ਨੂੰ ਵੀ ਪੈਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਹਰ ਹਾਲਤ ਵਿੱਚ ਕਿਸਾਨ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ। ਉੱਥੇ ਹੀ ਔਰਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਦੇ ਬਾਕੀ ਮੈਬਰਾਂ ਨੂੰ ਦਿੱਲੀ ਭੇਜਣ ਲਈ ਖੁਸ਼ੀ-ਖੁਸ਼ੀ ਵਿਦਾ ਕਰ ਰਹੀਆਂ ਹਨ ਤੇ ਉਨ੍ਹਾਂ ਦੇ ਦਿੱਲੀ ਜਾਣ ਤੋਂ ਬਾਅਦ ਖੇਤਾਂ ਦਾ ਕੰਮ ਧੰਦਾ, ਉਹ ਆਪ ਸੰਭਾਲਣਗੀਆਂ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨ ਪਰੇਡ ਲਈ ਇੱਕੋ ਪਿੰਡ 'ਚੋਂ 1500 ਟਰੈਕਟਰ ਤਿਆਰ, ਬਣਵਾਈਆਂ ਵਾਟਰ ਪਰੂਫ ਟਰਾਲੀਆਂ
ਏਬੀਪੀ ਸਾਂਝਾ
Updated at:
21 Jan 2021 02:24 PM (IST)
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਸੰਗਰੂਰ ਦੇ ਪਿੰਡਾਂ ਵਿੱਚ ਕਿਸਾਨਾਂ ਦੇ ਪਰਿਵਾਰਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਗਰੂਰ ਦੇ ਦਿੜਬਾ ਦੇ ਪਿੰਡਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਦਿੱਲੀ 'ਚ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਰਚ ਨੂੰ ਲੈ ਕੇ ਉਨ੍ਹਾਂ ਵਿੱਚ ਕਾਫ਼ੀ ਉਤਸ਼ਾਹ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -