ਕਰਾਚੀ: ਪਾਕਿਸਤਾਨ ਦੇ ਬਲੂਚੀਸਤਾਨ 'ਚ ਨਮਾਜ ਦੌਰਾਨ ਇੱਕ ਮਸਜਿਦ 'ਚ ਜ਼ਬਰਦਸਤ ਬੰਮ ਧਮਾਕਾ ਹੋਇਆ। ਇਸ ਘਟਨਾ 'ਚ ਇੱਕ ਇਮਾਮ ਅਤੇ ਇੱਕ ਸੀਨੀਅਰ ਅਧਿਕਾਰੀ ਸਣੇ ਘੱਟ ਤੋਂ ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ 'ਚ ਘੱਟੋ ਘੱਟ 20 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।


ਕਵੇਟਾ ਦੇ ਪੁਲਿਸ ਅਧਿਕਾਰੀ ਅੱਬਦੁਲ ਰੱਜਾਕ ਚੀਮਾ ਦੇ ਦੱਸਿਆ ਕਿ 16 ਮ੍ਰਿਤਕਾਂ 'ਚ ਪੁਲਿਸ ਅਧਿਕਾਰੀ ਅਮਾਨੁੱਲਾ ਸ਼ਾਮਿਲ ਹੈ। ਮੀਡੀਆ 'ਚ ਆਈ ਖ਼ਬਰਾਂ ਮੁਤਾਬਕ ਮ੍ਰਿਤ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਲਈ ਧਮਾਕਾ ਕੀਤਾ ਗਿਆ ਹੋ ਸਕਦਾ ਹੈ।

ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਖੇਤਰ ਦੇ ਸਾਰੇ ਹਸਪਤਾਲਾਂ 'ਚ ਐਮਰਜੈਂਸੀ ਦੀ ਸਥਿਤੀ ਐਲਾਨ ਦਿੱਤੀ ਗਈ ਹੈ। ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਪ੍ਰਧਾਨਮੰਤਰੀ ਇਮਰਾਨ ਖ਼ਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਜਾਨੀ ਨੁਕਸਾਨ 'ਤੇ ਦੁੱਖ ਜਤਾਇਆ ਹੈ। ਖ਼ਾਨ ਨੇ ਵੀ ਇਸ ਘਟਨਾ ਦੀ ਰਿਪੋਰਟ ਮੰਗੀ ਹੈ। ਖਾਸ ਗੱਲ ਇਹ ਹੈ ਕਿ ਤਕਰੀਬਨ ਤਿੰਨ ਦਿਨ ਪਹਿਲਾਂ ਕਵੇਟਾ 'ਚ ਸੁਰੱਖਿਆ ਬਲਾਂ ਦੀ ਇੱਕ ਟਰੇਨ ਨੇੜੇ ਹੋਏ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸੀ।