Weather Forecast: ਗਰਜ ਦੇ ਨਾਲ ਚੋਖਾ ਮੀਂਹ ਪੈਣ ਦੀ ਪੇਸ਼ਨਗੋਈ, ਕਈ ਇਲਾਕੇ ਰਹਿਣਗੇ ਖ਼ੁਸ਼ਗਵਾਰ, ਜਾਣੋ ਮੌਸਮ ਦਾ ਮਿਜਾਜ਼
ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਵੀ ਗਰਜ ਨਾਲ ਚੋਖਾ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਦਿੱਲੀ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈਣ ਕਾਰਨ ਮੌਸਮ ਖ਼ੁਸ਼ਗਵਾਰ ਰਹੇਗਾ।
Weather Forecast: ਦੇਸ਼ ਦੇ ਕਈ ਹਿੱਸਿਆਂ ਵਿੱਚ ਇਸ ਵੇਲੇ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ। ਇਸ ਨੂੰ ਲੈ ਕੇ ਕਈ ਸੂਬਿਆਂ ਵਿੱਚ ਰੈੱਡ ਤੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇ ਗੱਲ ਅੱਜ ਦੇ ਮੌਸਮ ਯਾਨਿ ਕਿ 16 ਸਤੰਬਰ ਦੀ ਕੀਤੀ ਜਾਵੇ ਤਾਂ ਉੱਤਰਾਖੰਡ ਤੇ ਉੱਤਰਪ੍ਰਦੇਸ਼ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਤੱਕ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
Fairly widespread/ widespread light/moderate rainfall with heavy to very heavy rainfall & thunderstorm/lightning very likely over Uttarakhand & Uttar Pradesh during 15th-17th and over West Madhya Pradesh on 15th September, 2022. pic.twitter.com/UsU0d6Dm3I
— India Meteorological Department (@Indiametdept) September 15, 2022
ਇਨ੍ਹਾਂ ਸੂਬਿਆਂ ਵਿੱਚ ਅਲਰਟ
16 ਸਤੰਬਰ ਨੂੰ ਗੁਜਰਾਤ ਤੇ ਮੱਧ ਪ੍ਰਦੇਸ਼ ਦੇ ਨਾਲ ਕੋਂਕਣ ਤੇ ਗੋਆ ਦੇ ਤੱਟੀ ਖੇਤਰਾਂ ਵਿੱਚ ਭਾਰੀ ਮੀਂਹ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਉੱਥੇ ਹੀ ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਵੀ ਗਰਜ ਦੇ ਨਾਲ ਚੋਖਾ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਉੱਥੇ ਹੀ ਦਿੱਲੀ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈਣ ਕਾਰਨ ਮੌਸਮ ਖ਼ੁਸ਼ਗਵਾਰ ਕਰਨ ਦੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ।
ਭਾਰਤ ਵਿੱਚ ਇਸ ਸਾਲ ਮਾਨਸੂਨ ਦਾ ਮਿਜਾਜ਼ ਕੁਝ ਹਟ ਕੇ ਹੀ ਰਿਹਾ ਹੈ। ਬਿਹਾਰ ਤੇ ਉੱਤਰਪ੍ਰਦੇਸ਼ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਉੱਤਰਪ੍ਰਦੇਸ਼ ਵਿੱਚ 37 ਫ਼ੀਸਦ ਤੇ ਬਿਹਾਰ ਵਿੱਚ 35 ਫ਼ੀਸਦ ਮੀਂਹ ਘੱਟ ਦਰਜ ਕੀਤਾ ਗਿਆ ਹੈ।
ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਮਕਾਨ ਦੀ ਕੰਧ ਡਿੱਗਣ ਕਾਰਨ 2 ਬੱਚਿਆਂ ਸਮੇਤ 9 ਲੋਕਾਂ ਦੀ ਮੌਤ
ਲਖਨਊ ਦੇ ਹਜ਼ਰਤਗੰਜ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਰਿਆ ਹੈ। ਇਥੇ ਹਜ਼ਰਤਗੰਜ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।