ਉੱਤਰ-ਪੂਰਬੀ ਦਿੱਲੀ 'ਚ ਪਿਛਲੇ ਸਾਲ 24 ਫਰਵਰੀ ਨੂੰ ਫਿਰਕੂ ਹਿੰਸਾ 'ਚ 50 ਤੋਂ ਵੱਧ ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋਏ ਸੀ। ਇਨ੍ਹਾਂ ਦੰਗਿਆਂ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਸੌ ਤੋਂ ਵੱਧ ਮੁਲਜ਼ਮਾਂ ਦੀ ਪਛਾਣ ਐਫਆਰਐਸ ਯਾਨੀ ਚਿਹਰੇ ਦੀ ਪਛਾਣ ਟੈਕਨਾਲੋਜੀ ਰਾਹੀਂ ਕੀਤੀ ਗਈ ਹੈ। ਟੈਕਨਾਲੋਜੀ ਦੀ ਵਰਤੋਂ ਬਾਰੇ ਜਾਣਕਾਰੀ ਦਿੰਦੇ ਹੋਏ, ਦਿੱਲੀ ਪੁਲਿਸ ਮੁਖੀ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ 231 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।


 


ਉੱਤਰ-ਪੂਰਬੀ ਦਿੱਲੀ ਵਿੱਚ ਦੰਗਿਆਂ ਨਾਲ ਸਬੰਧਤ 400 ਮਾਮਲਿਆਂ ਵਿੱਚ ਹੁਣ ਤੱਕ 1818 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ "ਟੈਕਨਾਲੋਜੀ ਦੀ ਵਰਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਸੀ। ਵਿਗਿਆਨ ਅਤੇ ਟੈਕਨਾਲੋਜੀ 'ਤੇ ਅਧਾਰਤ ਸਬੂਤਾਂ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ। 137 ਮੁਲਜ਼ਮਾਂ ਦੀ ਪਛਾਣ ਐਫਆਰਐਸ ਦੁਆਰਾ ਕੀਤੀ ਗਈ ਸੀ ਅਤੇ ਅਪਰਾਧਿਕ ਰਿਕਾਰਡਾਂ ਦਾ ਮੇਲ ਕੀਤਾ ਗਿਆ। ਬਾਕੀ 94 ਕੇਸ ਵਿੱਚ ਫੋਟੋਆਂ ਡਰਾਈਵਿੰਗ ਲਾਇਸੈਂਸ ਦੀ ਜਾਂਚ ਲਈ ਵਰਤਿਆ ਗਿਆ ਸੀ।"


 


ਦਿੱਲੀ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਸ਼ੁੱਕਰਵਾਰ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਸਾਲਾਨਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੰਗਿਆਂ ਦੇ ਸਬੰਧ ਵਿੱਚ 755 ਐਫਆਈਆਰ ਦਰਜ ਕੀਤੀਆਂ ਗਈਆਂ। ਪਿਛਲੇ ਸਾਲ 24 ਫਰਵਰੀ ਨੂੰ ਉੱਤਰ-ਪੂਰਬੀ ਦਿੱਲੀ 'ਚ ਫਿਰਕੂ ਹਿੰਸਾ 'ਚ 53 ਲੋਕ ਮਾਰੇ ਗਏ ਸੀ ਅਤੇ ਕਈ ਜ਼ਖਮੀ ਹੋਏ ਸੀ।