ਪੜਚੋਲ ਕਰੋ

ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ, ਬਠਿੰਡਾ ਤੇ ਨਵਾਂ ਸ਼ਹਿਰ 'ਚ ਨਵੇਂ ਕੇਸ

ਨਵੇਂ ਮਾਮਲਿਆਂ ਵਿੱਚ ਜ਼ਿਆਦਾਤਰ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ, ਪਰ ਨਵਾਂ ਸ਼ਹਿਰ ਵਿੱਚ ਵੱਡੀ ਗਿਣਤੀ ਬਾਹਰੋਂ ਆਏ ਵਿਅਕਤੀਆਂ ਦੀ ਵੀ ਹੈ, ਜਿਸ ਨੇ ਪ੍ਰਸ਼ਾਸਨ ਦੀ ਸਿਰਦਰਦੀ ਹੋਰ ਵੀ ਵਧਾ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਨਹੀਂ ਰੁਕ ਰਿਹਾ ਹੈ। ਬੀਤੀ ਦੇਰ ਰਾਤ ਦੋ ਜ਼ਿਲ੍ਹਿਆਂ ਦੇ 20 ਹੋਰ ਵਿਅਕਤੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਬਠਿੰਡਾ ਜ਼ਿਲ੍ਹੇ ਵਿੱਚ ਦੋ ਜਦਕਿ ਸ਼ਹੀਦ ਭਗਤ ਸਿੰਘ ਨਗਰ ਤੋਂ 18 ਰਿਪੋਰਟਾਂ ਪੌਜ਼ੇਟਿਵ ਆਈਆਂ ਹਨ। ਨਵੇਂ ਮਾਮਲਿਆਂ ਵਿੱਚ ਜ਼ਿਆਦਾਤਰ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ, ਪਰ ਨਵਾਂ ਸ਼ਹਿਰ ਵਿੱਚ ਵੱਡੀ ਗਿਣਤੀ ਬਾਹਰੋਂ ਆਏ ਵਿਅਕਤੀਆਂ ਦੀ ਵੀ ਹੈ, ਜਿਸ ਨੇ ਪ੍ਰਸ਼ਾਸਨ ਦੀ ਸਿਰਦਰਦੀ ਹੋਰ ਵੀ ਵਧਾ ਦਿੱਤੀ ਹੈ। ਬਠਿੰਡਾ ਵਿੱਚ ਜੈਸਲਮੇਰ ਤੋਂ ਪਰਤੇ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਉਹ ਪਹਿਲਾਂ ਤੋਂ ਹੀ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਹੋਇਆ ਸੀ। ਦੂਜਾ ਮਾਮਲਾ ਸ਼ਹਿਰ ਦੇ ਊਧਮ ਸਿੰਘ ਨਗਰ ਤੋਂ ਹੈ। ਦੋਵਾਂ ਦਾ ਇਲਾਜ ਜਾਰੀ ਹੈ। ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤਕ ਕੁੱਲ 41 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਧਰ, ਸ਼ਹੀਦ ਭਗਤ ਸਿੰਘ ਨਗਰ ਯਾਨੀ ਕਿ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਦੇਰ ਰਾਤ ਆਏ ਕੋਵਿਡ-19 ਨਮੂਨਿਆਂ ਵਿੱਚੋਂ 18 ਹੋਰ ਕੇਸ ਪੌਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ 10 ਕੇਸ ਨੰਦੇੜ ਤੋਂ ਪਰਤੇ ਇਕਾਂਤਵਾਸ ਕੀਤੇ ਵਿਅਕਤੀਆਂ ਨਾਲ ਸਬੰਧਤ ਹਨ ਜਦਕਿ ਬਾਕੀ 8 ਮਾਮਲੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬਾਹਰੋਂ ਆਏ ਵਿਅਕਤੀ ਹਨ। ਉਕਤ ਮਾਮਲੇ ਜ਼ਿਲ੍ਹੇ ਦੇ ਪਿੰਡ ਗਰਚਾ, ਭੌਰਾ, ਕਮਾਮ, ਗੁਣਾਚੌਰ, ਮਾਹੀਪੁਰ, ਮੰਗੂਪੁਰ, ਸ਼ਕਤੀ ਨਗਰ (ਬੰਗਾ) ਤੇ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਨਾਲ ਸਬੰਧਤ ਹਨ। ਇਨ੍ਹਾਂ ਅੱਠ ਵਿਅਕਤੀਆਂ ਦੀ ਟਰੈਵਲ ਹਿਸਟਰੀ ਹੋਣ ਕਾਰਨ ਇਨ੍ਹਾਂ ਦੇ ਨਮੂਨੇ ਸਾਵਧਾਨੀ ਵਜੋਂ ਹੀ ਲਏ ਗਏ ਸਨ। ਮਾਛੀਵਾੜਾ ਨਾਲ ਸਬੰਧਤ ਵਿਅਕਤੀ ਨਵਾਂ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਆਪਣੇ ਨੱਕ ਦਾ ਆਪ੍ਰੇਸ਼ਨ ਵਾਸਤੇ ਆਇਆ ਸੀ, ਜਿਸ ਨੂੰ ਹਸਪਤਾਲ ਨੇ ਪਹਿਲਾਂ ਆਪਣਾ ਟੈਸਟ ਕਰਵਾਉਣ ਲਈ ਸਿਵਿਲ ਹਸਪਤਾਲ ਭੇਜਿਆ ਸੀ। ਨੰਦੇੜ ਤੋਂ ਆਏ ਵਿਅਕਤੀਆਂ ਵਿੱਚੋਂ 8 ਰੈਲ ਮਾਜਰਾ ਇਕਾਂਤਵਾਸ ਕੇਂਦਰ ਨਾਲ ਸਬੰਧਤ ਹਨ ਜਦਕਿ 2 ਬਹਿਰਾਮ ਇਕਾਂਤਵਾਸ ਕੇਂਦਰ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਕੇਸਾਂ ਦੇ ਆਉਣ ਨਾਲ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 85 ਹੋ ਗਈ ਹੈ ਜਦਕਿ ਕੁੱਲ ਮਾਮਲੇ 104 ਤਕ ਪਹੁੰਚ ਗਏ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget