ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਨੇ ਸ਼ਰਾਬੀ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਅਤੇ ਬੱਸਾਂ 'ਚ ਅਸ਼ਲੀਲ ਸ਼ਬਦਾਵਲੀ ਵਾਲੇ ਗਾਣੇ ਚਲਾਉਣ 'ਤੇ ਪੰਜ ਦਿਨਾਂ ਵਿਚ 212 ਬੱਸਾਂ ਦੇ ਚਲਾਨ ਕੱਟੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਬੱਸਾਂ 'ਚ ਅਜਿਹੇ ਵੀਡੀਓ ਅਤੇ ਆਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ। ਇਹ ਕਾਰਵਾਈ 7 ਤੋਂ 11 ਫਰਵਰੀ ਤੱਕ ਪੰਜ ਦਿਨਾਂ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।
ਇਸ ਮੁਹਿੰਮ ਦੌਰਾਨ ਖੇਤਰੀ ਟਰਾਂਸਪੋਰਟ ਅਥਾਰਟੀਜ਼ (ਆਰਟੀਏ) ਨੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਬੱਸਾਂ ‘ਚ ਅਸ਼ਲੀਲ ਗਾਣਿਆਂ ਨਾਲ ਨੌਜਵਾਨਾਂ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਟੀਮਾਂ ਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਅਜਿਹੇ ਗੀਤਾਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਦਾ ਜ਼ੋਰ ਦਿੱਤਾ। ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਚੋਂ 212 ਬੱਸਾਂ ‘ਚ ਨਿਯਮਾਂ ਦੀ ਉਲੰਘਣਾ ਕੀਤੀ ਗਈ।
ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀ ਇੱਕ ਵੀਡੀਓ ਕਲਿੱਪ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ 'ਨਿਸ਼ਾਨੇਬਾਜ਼' 'ਤੇ ਵੀ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਨਿਰਮਾਤਾ ਪ੍ਰਮੋਟਰ ਕੇਵੀ ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਨਫ਼ਰਤ ਅਪਰਾਧ, ਗੈਂਗਸਟਰਵਾਦ, ਨਸ਼ਾ ਅਤੇ ਅਪਰਾਧਿਕ ਧਮਕੀਆਂ ਨੂੰ ਉਤਸ਼ਾਹਤ ਕਰਨ ਲਈ ਵੀ ਕੇਸ ਦਰਜ ਕੀਤੇ ਸੀ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਣਿਆਂ 'ਚ ਹਿੰਸਾ ਅਤੇ ਹਥਿਆਰਾਂ ਦੇ ਪ੍ਰਚਾਰ ਦੇ ਵਧ ਰਹੇ ਰੁਝਾਨ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਬੱਸਾਂ ਵਿੱਚ ਅਸ਼ਲੀਲ/ਲੱਚਰ ਗਾਣੇ ਚਲਾਉਣ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸੀ।
ਲੱਚਰ ਗਾਣਿਆਂ 'ਤੇ ਕੈਪਟਨ ਸਰਕਾਰ ਦੀਆਂ ਸਖ਼ਤ ਹਦਾਇਤਾਂ, ਲੱਚਰ ਗਾਣੇ ਚਲਾਉਣ ਵਾਲੀਆਂ 212 ਬੱਸਾਂ ਦੇ ਕੱਟੇ ਚਲਾਨ
ਏਬੀਪੀ ਸਾਂਝਾ
Updated at:
12 Feb 2020 01:36 PM (IST)
ਬੱਸਾਂ 'ਚ ਅਸ਼ਲੀਲ ਸ਼ਬਦਾਵਲੀ ਵਾਲੇ ਗਾਣੇ ਚਲਾਉਣ 'ਤੇ ਪੰਜ ਦਿਨਾਂ ਵਿਚ 212 ਬੱਸਾਂ ਦੇ ਚਲਾਨ ਕੱਟੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਬੱਸਾਂ 'ਚ ਅਜਿਹੇ ਵੀਡੀਓ ਅਤੇ ਆਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ।
- - - - - - - - - Advertisement - - - - - - - - -