ਫਾਜ਼ਿਲਕਾ: ਫਾਜ਼ਿਲਕਾ ਵਿਖੇ ਇੱਕ ਪ੍ਰਾਈਵੇਟ ਹਸਪਤਾਲ ਦੇ ਸਰਜਨ ਡਾਕਟਰ ਦੀ ਲਾਪਰਵਾਹੀ ਨੇ ਇੱਕ 22 ਸਾਲਾ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਡਾਕਟਰ ‘ਤੇ ਧਾਰਾ 304 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਪੂਜਾ ਦੇ ਪੇਟ ਵਿੱਚ ਦਰਦ ਹੋਣ ਅਤੇ ਉਲਟੀਆਂ ਆਉਣ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਤੋਂ ਬਾਅਦ ਲੜਕੀ ਦੀ ਹਾਲਤ ਵਿੱਚ ਸੁਧਾਰ ਹੋਇਆ। ਪਰ ਲੜਕੀ ਦੇ ਪਿਤਾ ਦਾ ਦੋਸ਼ ਹੈ ਕਿ ਡਾਕਟਰ ਨੇ ਉਨ੍ਹਾਂ ਦੀ ਬੇਟੀ ਨੂੰ ਨਸ਼ੇ ਦੇ ਟੀਕੇ ਲਾਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਡਾਕਟਰ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੀ ਬੇਟੀ ਨੂੰ ਜ਼ਿਆਦਾ ਨਸ਼ੇ ਦੇ ਟੀਕੇ ਲਗਾ ਦਿੱਤੇ। ਉਨ੍ਹਾਂ ਕੋਲ ਡਾਕਟਰੀ ਪਰਚੀ ਤੇ ਖਾਲੀ ਇੰਜੇਕਸ਼ਨ ਵੀ ਪਏ ਹਨ।


ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਡਾਕਟਰ ਆਪਣੇ ਨਿੱਜੀ ਹਸਪਤਾਲ ਨੂੰ ਜਿੰਦਰਾ ਮਾਰ ਕੇ ਫਰਾਰ ਹੋ ਗਿਆ ਹੈ। ਪੁਲਿਸ ਨੇ ਪੂਜਾ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਇਆ ਜਾ ਰਿਹਾ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਡਾਕਟਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਹਿ ਰਹੇ ਹਨ