ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਨਵੇਂ ਕੇਸ ਆਉਣ ਤੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ 'ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ 'ਚ 1020 ਨਵੇਂ ਕੇਸ ਦਰਜ ਕੀਤੇ ਗਏ ਜਦਕਿ 39 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ  675 ਹੋ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ 26909 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 17212 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 9022 ਐਕਟਿਵ ਕੇਸ ਹਨ। ਪੰਜਾਬ 'ਚ 142 ਲੋਕ ਆਕਸੀਜ਼ਨ ਸਪੋਰਟ 'ਤੇ ਹਨ ਤੇ 18 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ 'ਤੇ ਹਨ।

ਕੈਪਟਨ ਸਰਕਾਰ ਨੇ 'ਰਾਮ ਭਰੋਸੇ' ਛੱਡੇ ਕਿਸਾਨ, 'ਆਪ' ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਨੂੰ ਰੱਜ ਕੇ ਕੋਸਿਆ

ਦੇਖੋ ਸੂਬੇ 'ਚ ਕੋਰੋਨਾ ਦਾ ਹਾਲ:  



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ