ਪਵਨਪ੍ਰੀਤ ਕੌਰ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਇੱਕ ਕੋਰੋਨਾ ਦਾ ਮਰੀਜ਼ ਪਾਇਆ ਗਿਆ ਹੈ। ਇਸ ਨਾਲ ਕੋਰੋਨਾਵਾਇਰਸ ਸੰਕਰਮਿਤਾਂ ਦੀ ਕੁਲ ਗਿਣਤੀ 31 ਤੱਕ ਪਹੁੰਚ ਗਈ ਹੈ। ਇਸ ਮਾਮਲੇ ‘ਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਸ ਵਿਅਕਤੀ ਦਾ ਕੇਸ ਪੌਜ਼ੇਟਿਵ ਹੈ ਉਸ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ।

ਹੁਣ ਸਾਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਆਖਿਰ ਉਸ ਨੂੰ ਕੋਰੋਨਾਵਾਇਰਸ ਹੋਇਆ ਕਿਵੇਂ ਹੈ? ਇਸ ਤੋਂ ਪਹਿਲਾਂ ਵੀ ਅੱਜ ਹੁਸ਼ਿਆਰਪਰ ‘ਚ ਇੱਕ ਹੋਰ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਇਹ ਬਲਦੇਵ ਸਿੰਘ ਦੇ ਸੰਪਰਕ ‘ਚ ਆਉਣ ਨਾਲ ਕੋਰੋਨਾ ਨਾਲ ਸੰਕਰਮਿਤ ਹੋਇਆ ਦੱਸਿਆ ਜਾ ਰਿਹਾ ਹੈ। ਬਲਦੇਵ ਸਿੰਘ ਦੀ ਪਿਛਲੇ ਹਫ਼ਤੇ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਬਲਦੇਵ ਸਿੰਘ ਦੇ ਸੰਪਰਕ 'ਚ ਹੁਣ ਤੱਕ 22 ਮਾਮਲੇ ਆ ਚੁੱਕੇ ਹਨ
ਕੁੱਲ ਕੇਸ
ਨਵਾਂਸ਼ਹਿਰ - 18
ਮੁਹਾਲੀ -05
ਜਲੰਧਰ - 03
ਹੁਸ਼ਿਆਰਪੁਰ -03
ਅੰਮ੍ਰਿਤਸਰ - 01
ਲੁਧਿਆਣਾ - 01
229 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ।