ਕੋਰੋਨਾ ਨੇ 39 ਕੈਦੀਆਂ ਦੀ ਕਰਾਈ ਛੁੱਟੀ
ਏਬੀਪੀ ਸਾਂਝਾ | 28 Mar 2020 06:13 PM (IST)
ਕੋਰੋਨਾਵਾਇਰਸ ਕਰਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ‘ਚ ਲੌਕ ਡਾਊਨ ਕੀਤਾ ਗਿਆ ਹੈ। ਪੰਜਾਬ ‘ਚ ਕਰਫਿਊ ਦੇ ਚਲਦਿਆਂ ਲੋਕਾਂ ਨੂੰ ਘਰਾਂ ‘ਚੋਂ ਨਾ ਬਾਹਰ ਨਿਕਲਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਬਰਨਾਲਾ: ਕੋਰੋਨਾਵਾਇਰਸ ਕਰਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ‘ਚ ਲੌਕ ਡਾਊਨ ਕੀਤਾ ਗਿਆ ਹੈ। ਪੰਜਾਬ ‘ਚ ਕਰਫਿਊ ਦੇ ਚਲਦਿਆਂ ਲੋਕਾਂ ਨੂੰ ਘਰਾਂ ‘ਚੋਂ ਨਾ ਬਾਹਰ ਨਿਕਲਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਿਆ ਜਾ ਸਕੇ। ਇਸ ਦਰਮਿਆਨ ਸਰਕਾਰ ਵਲੋਂ ਇਹ ਫੈਸਲਾ ਕੀਤਾ ਗਿਆ ਕਿ ਕੈਦੀਆਂ ਨੂੰ ਪੈਰੋਲ ‘ਤੇ ਭੇਜ ਦਿੱਤਾ ਜਾਵੇਗਾ। ਇਸ ਦੇ ਚਲਦਿਆਂ ਅੱਜ ਬਰਨਾਲਾ ਦੀ ਸਬ ਜੇਲ੍ਹ ਤੋਂ 39 ਕੈਦੀਆਂ ਨੂੰ ਰਿਹਾਅ ਕੀਤਾ ਗਿਆ। 39 ‘ਚੋਂ 26 ਕੈਦੀ ਬਰਨਾਲਾ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਹਨ। ਸਾਰੇ ਕੈਦੀਆਂ ਨੂੰ ਪੁਲਿਸ ਉਨ੍ਹਾਂ ਦੇ ਘਰਾਂ ਤੱਕ ਛੱਡ ਕੇ ਆਵੇਗੀ। ਇਹ ਸਾਰੇ ਕੈਦੀ 7 ਸਾਲ ਤੋਂ ਘੱਟ ਦੀ ਸਜ਼ਾ ਕਟ ਰਹੇ ਹਨ। ਇਨ੍ਹਾਂ ਨੂੰ ਘਰਾਂ ‘ਚ ਹੀ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।