ਪੜਚੋਲ ਕਰੋ
Advertisement
ਲੁਧਿਆਣਾ ‘ਚ ਇੱਕੋ ਦਿਨ ਕੋਰੋਨਾ ਦੇ 48 ਨਵੇਂ ਮਾਮਲੇ, 38 ਮਾਮਲੇ ਸ਼ਰਧਾਲੂਆਂ ਦੇ
ਲੁਧਿਆਣਾ ‘ਚ ਇੱਕੋ ਦਿਨ ਕੋਰੋਨਾਵਾਇਰਸ ਦੇ 48 ਮਾਮਲੇ ਸਾਹਮਣੇ ਆਏ ਹਨ ਇਨ੍ਹਾਂ ਚੋਂ 38 ਮਾਮਲੇ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਹਨ।
ਲੁਧਿਆਣਾ: ਇੱਥੇ ਸ਼ੁੱਕਰਵਾਰ ਨੂੰ ਇੱਕੋ ਵਾਰ ਕੋਰੋਨਾਵਾਇਰਸ (Coronavirus) ਦੇ 48 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਹੁਣ ਜ਼ਿਲ੍ਹੇ ‘ਚ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ (Infected people) 77 ਹੋ ਗਈ ਹੈ। ਦੱਸ ਦਈਏ ਕਿ ਡਿਪਾਰਟਮੈਂਟ ਫਾਰ ਫੈਮਿਲੀ ਵੈੱਲਫੇਅਰ ਪੰਜਾਬ ਵੱਲੋਂ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਜਿਹੜੇ ਅੱਜ 48 ਮਾਮਲੇ ਸਾਹਮਣੇ ਆਏ ਹਨ ਇਨ੍ਹਾਂ ਚੋਂ 38 ਮਾਮਲੇ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਹਨ। ਇਨ੍ਹਾਂ ਸਾਰਿਆਂ ਦੇ ਸੈਂਪਲ ਬੁੱਧਵਾਰ ਨੂੰ ਲੈ ਗਏ ਸੀ। ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਵੀ ਇਸ ਸਬੰਧੀ ਪੁਸ਼ਟੀ ਕੀਤੀ ਹੈ।
ਪਰ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਤੇ ਉਹ ਜਲਦ ਹੀ ਆਪਣੇ ਘਰ ਜਾ ਸਕਣਗੇ। ਉਨ੍ਹਾਂ ਦਾ ਇਲਾਜ ਡੀਐੱਮਸੀ ਵਿੱਚ ਚੱਲ ਰਿਹਾ ਸੀ। ਇਸ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਦੁਬਾਰਾ ਡਿਊਟੀ ਜੁਆਇਨ ਕਰਨਗੇ ਅਤੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਦੀ ਪਹਿਲੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਦੂਸਰੀ ਰਿਪੋਰਟ ਆਉਣੀ ਅਜੇ ਬਾਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement