ਇਹ ਵੀ ਪੜ੍ਹੋ :
ਚੰਡੀਗੜ੍ਹ ਤੋਂ ਹਿਮਾਚਲ ਲਈ ਰਵਾਨਾ ਹੋਣਗੀਆਂ 5 ਬੱਸਾਂ, ਫਸੇ ਹੋਏ ਲੋਕਾਂ ਨੂੰ ਇਸ ਤਰ੍ਹਾਂ ਪਹੁੰਚਾਇਆ ਜਾਵੇਗਾ ਘਰ
ਏਬੀਪੀ ਸਾਂਝਾ | 26 Apr 2020 09:12 AM (IST)
ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚਲਦਿਆਂ ਲੌਕਡਾਊਨ ਜਾਰੀ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਦੂਰ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਬਹੁਤਿਆਂ ਦਾ ਰੁਜ਼ਗਾਰ ਵੀ ਖੁੱਸ ਗਿਆ ਹੈ।ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਤੇ ਮੁਹਾਲੀ ‘ਚ ਵੀ ਕਾਫੀ ਲੋਕ ਫਸੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ: ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚਲਦਿਆਂ ਲੌਕਡਾਊਨ ਜਾਰੀ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਦੂਰ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਬਹੁਤਿਆਂ ਦਾ ਰੁਜ਼ਗਾਰ ਵੀ ਖੁੱਸ ਗਿਆ ਹੈ।ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਤੇ ਮੁਹਾਲੀ ‘ਚ ਵੀ ਕਾਫੀ ਲੋਕ ਫਸੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਿਮਾਚਲ ਦੇ ਵੀ ਕਈ ਲੋਕ ਕੰਮ ਦੇ ਸਿਲਸਿਲੇ ਤੇ ਵਿਦਿਆਰਥੀ ਪੜ੍ਹਾਈ ਦੇ ਚਲਦਿਆਂ ਇੱਥੇ ਫਸੇ ਹੋਏ ਹਨ। ਅਜਿਹੇ ‘ਚ ਹਿਮਾਚਲ ਦੀ ਭਾਜਪਾ ਸਰਕਾਰ ਨੇ ਆਪਣੇ ਸੂਬੇ ਦੇ ਫਸੇ ਹੋਏ ਲੋਕਾਂ ਨੂੰ ਵਾਪਿਸ ਲਿਆਉਣ ਦਾ ਉਪਰਾਲਾ ਕੀਤਾ ਹੈ। ਅੱਜ ਚੰਡੀਗੜ੍ਹ ਤੋਂ 5 ਬੱਸਾਂ ਹਿਮਾਚਲ ਜਾਣਗੀਆਂ। ਉਥੇ ਇਨ੍ਹਾਂ ਦਾ ਮੈਡੀਕਲ ਚੈਕਅਪ ਕੀਤਾ ਜਾਵੇਗਾ। ਚੰਡੀਗੜ੍ਹ ਜਾਂ ਮੁਹਾਲੀ ‘ਚ ਜੇਕਰ ਕੋਈ ਵੀ ਹਿਮਾਚਲ ਦਾ ਵਿਅਕਤੀ ਫੱਸਿਆ ਹੈ ਤਾਂ ਉਹ ਅੱਜ ਚੰਡੀਗੜ੍ਹ ਦੇ ਸੈਕਟਰ 28 ‘ਚ ਸਥਿਤ ਹਿਮਾਚਲ ਭਵਨ ਵਿਖੇ ਸਵੇਰੇ 10 ਵਜੇ ਤੱਕ ਪਹੁੰਚੇ। ਪੂਰੇ 10 ਵਜੇ ਇਹ ਬੱਸਾਂ ਹਿਮਾਚਲ ਭਵਨ ਤੋਂ ਰਵਾਨਾ ਹੋ ਜਾਣਗੀਆਂ।