ਇਟਾਨਗਰ: ਸਾਬਕਾ ਕੇਂਦਰੀ ਮੰਤਰੀ ਅਤੇ ਅਰੁਣਾਚਲ ਪ੍ਰਦੇਸ਼ ਕਾਂਗਰਸ ਦੇ ਵਿਧਾਇਕ ਨੀਨੋਂਗ ਏਰਿੰਗ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਤੋਂ ਚੀਨੀ ਫੌਜ ਨੇ ਪੰਜ ਲੋਕਾਂ ਨੂੰ ਅਗਵਾ ਕਰ ਲਿਆ ਹੈ।


ਏਰਿੰਗ ਨੇ ਕਿਹਾ, ਚੀਨੀ ਫੌਜ ਨੇ ਸੁਬਾਸਿਰੀ ਜ਼ਿਲ੍ਹੇ ਦੇ ਪੰਜ ਲੋਕਾਂ ਨੂੰ ਅਗਵਾ ਕਰ ਲਿਆ ਹੈ। ਕੇਂਦਰ ਸਰਕਾਰ ਨੂੰ ਜਲਦੀ ਹੀ ਇਸ ਮਾਮਲੇ 'ਚ ਦਖਲ ਦੇਣਾ ਪਏਗਾ ਅਤੇ ਪੰਜਾਂ ਲੋਕਾਂ ਨੂੰ ਬਚਾਉਣਾ ਹੋਵੇਗਾ। ਵਿਧਾਇਕ ਨੀਨੋਂਗ ਏਰਿੰਗ ਨੇ ਏਬੀਪੀ ਨਿਊਜ਼ ਨੂੰ ਦੱਸਿਆ, "ਲੱਦਾਖ ਸਰਹੱਦ 'ਤੇ ਭਾਰਤ ਅਤੇ ਚੀਨ 'ਚ ਤਣਾਅ ਹੈ, ਇਸ ਲਈ ਚੀਨ ਅਰੁਣਾਚਲ ਪ੍ਰਦੇਸ਼ ਸਰਹੱਦ 'ਤੇ ਭਾਰਤ ਦਾ ਧਿਆਨ ਉਥੋਂ ਹਟਾਉਣ ਲਈ ਕੰਮ ਕਰ ਰਿਹਾ ਹੈ।

ਚੀਨ ਹੁਣ ਅਰੁਣਾਚਲ ਪ੍ਰਦੇਸ਼ 'ਤੇ ਹਾਵੀ ਹੋਣਾ ਚਾਹੁੰਦਾ ਹੈ। ਹੁਣ ਚੀਨ ਨੂੰ ਸਖਤ ਜਵਾਬ ਦੇਣ ਦੀ ਲੋੜ ਹੈ। ਕੁਝ ਮਹੀਨੇ ਪਹਿਲਾਂ ਵੀ ਅਜਿਹੀ ਘਟਨਾ ਵਾਪਰੀ ਸੀ, ਪਰ ਬਾਅਦ ਵਿੱਚ ਚੀਨ ਨੇ ਇਸ ਨੂੰ ਰਿਲੀਜ਼ ਕਰ ਦਿੱਤਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ