ਪੜਚੋਲ ਕਰੋ

ਮੁਲਤਾਨੀ ਅਗ਼ਵਾ ਕੇਸ 'ਚ ਕਸੂਤੀ ਘਿਰੀ ਪੁਲਿਸ, 5 ਗਵਾਹ ਸਾਹਮਣੇ ਆਉਣ ਮਗਰੋਂ ਪੁਲਿਸ ਅਫਸਰਾਂ 'ਚ ਘਬਰਾਹਟ

29 ਸਾਲ ਪੁਰਾਣੇ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਸਰਕਾਰੀ ਵਕੀਲ ਸੰਜੀਵ ਬੱਤਰਾ ਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਧਾਰਾ 164 ਤਹਿਤ ਸੁਮੇਧ ਸੈਣੀ ਖ਼ਿਲਾਫ਼ ਬਿਆਨ ਦਰਜ ਕਰਵਾਏ ਹਨ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਸੰਨ 1991 ਦੇ ਬਹੁਚਰਚਿਤ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਅਗ਼ਵਾ ਮਾਮਲੇ ’ਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਸਣੇ ਹੋਰ ਪੁਲਿਸ ਅਧਿਕਾਰੀ ਘਿਰਦੇ ਜਾ ਰਹੇ ਹਨ। ਇੱਕ ਤੋਂ ਬਾਅਦ ਇੱਕ ਚਸ਼ਮਦੀਦ ਗਵਾਹ ਸਾਹਮਣੇ ਆਉਣ ਮਗਰੋਂ ਸਾਬਕਾ ਪੁਲਿਸ ਅਫਸਰਾਂ ਵਿੱਚ ਘਬਰਾਹਟ ਹੈ। ਹੁਣ ਤੱਕ ਪੰਜ ਗਵਾਹ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਇਸ ਕਰਕੇ ਹੀ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਬਾਅਦ ਕੇਸ 'ਚ ਨਾਮਜ਼ਦ ਤਤਕਾਲੀ ਸਬ ਇੰਸਪੈਕਟਰ ਹਰਸਹਾਏ ਸ਼ਰਮਾ, ਜਗੀਰ ਸਿੰਘ, ਅਨੂਪ ਸਿੰਘ ਤੇ ਏਐਸਆਈ ਕੁਲਦੀਪ ਸਿੰਘ ਸੰਧੂ ਵੀ ਅਗਾਊਂ ਜ਼ਮਾਨਤ ਲਈ ਅਦਾਲਤ ਪਹੁੰਚੇ ਹਨ। ਇਸ ਮਾਮਲੇ ਵਿੱਚ ਅਦਾਲਤ ਚੰਡੀਗੜ੍ਹ ਦੇ ਤਤਕਾਲੀ ਪੁਲਿਸ ਕਪਤਾਨ ਸੁਮੇਧ ਸੈਣੀ ਨੂੰ ਪੇਸ਼ਗੀ ਜ਼ਮਾਨਤ ਦੇ ਚੁੱਕੀ ਹੈ। ਸੋਮਵਾਰ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ, ਪੀੜਤ ਪਰਿਵਾਰ ਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਇਸ ਮਗਰੋਂ ਅਦਾਲਤ ਨੇ ਮੰਗਲਵਾਰ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਸਰਕਾਰੀ ਵਕੀਲ ਸੰਜੀਵ ਬੱਤਰਾ ਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਦੀ ਅਪੀਲ ਦਾ ਸਖ਼ਤ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਦੇ ਜਾਅਲੀ ਦਸਤਖ਼ਤ ਕੀਤੇ ਸਨ ਕਿਉਂਕਿ ਸਿਟਕੋ ਦੇ ਰਿਕਾਰਡ ਤੇ ਪੁਲੀਸ ਦਸਤਾਵੇਜ਼ਾਂ ’ਤੇ ਕੀਤੇ ਦਸਤਖ਼ਤ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ। ਸਰਕਾਰੀ ਵਕੀਲ ਨੇ ਕਿਹਾ ਕਿ ਹਾਲਾਂਕਿ ਮੁਲਤਾਨੀ ਖ਼ਿਲਾਫ਼ ਟਾਡਾ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਪੁਲਿਸ ਨੇ ਮੁਲਤਾਨੀ ਨੂੰ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਨ ਦੀ ਬਜਾਏ ਐਸਡੀਐਮ ਅੱਗੇ ਪੇਸ਼ ਕਰ ਕੇ ਖਾਨਾਪੂਰਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਜ਼ਮਾਨਤ ਦਿੱਤੀ ਗਈ ਤਾਂ ਕੇਸ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਉੱਧਰ, ਬਚਾਅ ਪੱਖ ਦੇ ਵਕੀਲਾਂ ਐਚਐਸ ਧਨੋਆ ਤੇ ਗੁਰਮੇਲ ਸਿੰਘ ਧਾਲੀਵਾਲ ਨੇ ਲੰਮੇ ਅਰਸੇ ਬਾਅਦ ਕੇਸ ਦਰਜ ਕਰਨ ’ਤੇ ਇਤਰਾਜ਼ ਜਤਾਇਆ। ਅਦਾਲਤ ’ਚ ਬਹਿਸ ਦੌਰਾਨ ਇਹ ਵੀ ਦਾਅਵਾ ਕੀਤਾ ਗਿਆ ਕਿ ਮੁਲਤਾਨੀ ਨੂੰ ਘਰੋਂ ਚੁੱਕਣ ਵਾਲੀ ਪੁਲਿਸ ਟੀਮ ਨੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਸਰਕਾਰੀ ਵਕੀਲ ਨੇ ਜਾਂਚ ਅਧਿਕਾਰੀ ਹਰਮਨਦੀਪ ਸਿੰਘ ਹਾਂਸ ਦੀ ਮੌਜੂਦਗੀ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੈਣੀ ਨੇ ਸਪੱਸ਼ਟ ਤੌਰ ’ਤੇ ਆਖਿਆ ਹੈ ਕਿ ਮੁਲਤਾਨੀ ਨੂੰ ਘਰੋਂ ਚੁੱਕਣ ਜਾਂ ਗ੍ਰਿਫ਼ਤਾਰੀ ਪਾਉਣ ਬਾਰੇ ਯੂਟੀ ਪੁਲਿਸ ਦੇ ਕਿਸੇ ਮੁਲਾਜ਼ਮ ਨੇ ਉਨ੍ਹਾਂ ਤੋਂ ਇਜਾਜ਼ਤ ਨਹੀਂ ਲਈ ਸੀ। ਇਸ ਦੇ ਨਾਲ ਹੀ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਇੱਕ ਹੋਰ ਚਸ਼ਮਦੀਦ ਸਰਬਜੀਤ ਕੌਰ ਗਵਾਹ ਵਜੋਂ ਸਾਹਮਣੇ ਆਈ ਹੈ, ਜੋ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਭੈਣ ਲਗਦੀ ਹੈ। 29 ਸਾਲ ਪੁਰਾਣੇ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਸਰਕਾਰੀ ਵਕੀਲ ਸੰਜੀਵ ਬੱਤਰਾ ਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਧਾਰਾ 164 ਤਹਿਤ ਸੁਮੇਧ ਸੈਣੀ ਖ਼ਿਲਾਫ਼ ਬਿਆਨ ਦਰਜ ਕਰਵਾਏ ਹਨ। ਪਹਿਲਾਂ ਸੀਨੀਅਰ ਵਕੀਲ ਗੁਰਸ਼ਰਨ ਕੌਰ ਮਾਨ ਵੀ ਬਿਆਨ ਦਰਜ ਕਰਵਾ ਚੁੱਕੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget