ਪੜਚੋਲ ਕਰੋ
Advertisement
ਪੰਜਾਬ ਪੁਲਿਸ ਦੇ ਡੀਐਸਪੀ ਨੂੰ ਹੋਇਆ ਕੋਰੋਨਾ, ਇਲਾਜ ਲਈ ਵੈਂਟੀਲੇਟਰ ‘ਤੇ
ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਬਾਵਜੂਦ ਇਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਹੁਣ ਲੁਧਿਆਣਾ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਡੀਐਸਪੀ ਦਾ ਕੋਰੋਨਾ ਟੈਸਟ ਪੌਜ਼ੇਟਿਵ ਪਾਇਆ ਗਿਆ ਹੈ।
ਲੁਧਿਆਣਾ: ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਬਾਵਜੂਦ ਇਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਹੁਣ ਲੁਧਿਆਣਾ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਡੀਐਸਪੀ ਦਾ ਕੋਰੋਨਾ ਟੈਸਟ ਪੌਜ਼ੇਟਿਵ ਪਾਇਆ ਗਿਆ ਹੈ।
52 ਸਾਲਾ ਪੁਲਿਸ ਅਧਿਕਾਰੀ ਦੀ ਤਬੀਅਤ ਪਿਛਲੇ ਹਫਤੇ ਤੋਂ ਨਾਸਾਜ਼ ਚੱਲਦੀ ਆ ਰਹੀ ਸੀ। ਹੁਣ ਕੋਰੋਨਾ ਟੈਸਟ ਕਰਵਾਉਣ ‘ਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਡੀਐਸਪੀ ਲੁਧਿਆਣਾ ਨੂੰ ਫੋਰਟੀਜ਼ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਉਨ੍ਹਾਂ ਦੀਆਂ ਪਹਿਲੀਆਂ ਦੋ ਰਿਪੋਰਟਾਂ ਨੈਗੇਟਿਵ ਆਈਆਂ ਸੀ, ਜਿਸ ਤੋਂ ਬਾਅਦ ਤੀਸਰੀ ਰਿਪੋਰਟ ਪੌਜ਼ਿਟਿਵ ਆਈ ਹੈ। ਡੀਐਸਪੀ ਦੇ ਸੰਪਰਕ 'ਚ ਆਏ ਦੋ ਐਸਐਚਓ, ਪਰਸਨਲ ਸਟਾਫ ਤੇ ਪਰਿਵਾਰ ਨੂੰ ਮਿਲਾ ਕੇ 15 ਲੋਕਾਂ ਨੂੰ ਕਵਾਰੰਟਾਈਨ ਕਰਕੇ ਸੈਂਪਲ ਲਏ ਗਏ ਹਨ।
ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ 170 ਤੋਂ ਪਾਰ ਹੋ ਚੁੱਕੀ ਹੈ, ਜਦਕਿ 11 ਲੋਕਾਂ ਦੀ ਇਸ ਭਿਆਨਕ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ :
ਨਵਜੋਤ ਸਿੱਧੂ ਦਾ ਵਿਸਾਖੀ ਤੌਹਫ਼ਾ, ਤੜਕੇ ਹੀ ਪਹੁੰਚੇ ਹਸਪਤਾਲ
ਕੋਰੋਨਾ ਕਾਰਨ ਫਿੱਕੀ ਪਈ ਵਿਸਾਖੀ ਦੀ ਰੌਣਕ, ਜਾਣੋ ਹੋਰ ਸੂਬਿਆਂ 'ਚ ਇਸ ਦਿਹਾੜੇ ਦੀ ਮਹੱਤਤਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement