ਅੰਮ੍ਰਿਤਸਰ: ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣ ਦਾ ਨਾਂ ਨਹੀਂ ਲੈ ਰਹੀ। ਹਾਲ ਹੀ ‘ਚ ਜਿਨ੍ਹਾਂ ਸ਼ਰਧਾਲੂਆਂ ਦੀ ਹਜ਼ੂਰ ਸਾਹਿਬ ਤੋਂ ਵਾਪਸੀ ਹੋਈ ਹੈ ਉਨ੍ਹਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ।


ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਸਰ ‘ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ 53 ਹੋਰ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਓਪੀ ਸੋਨੀ ਵਲੋਂ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ‘ਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ।

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁਤਾਬਕ ਸਾਰੇ ਸ਼ਰਧਾਲੂਆਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਅਗਲੇ 24 ਘੰਟਿਆਂ ਦੌਰਾਨ ਇਹ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਸੋਨੀ ਨੇ ਅੱਗੇ ਦੱਸਿਆ ਕਿ ਇਹ ਅੰਕੜਾ ਹੋਰ ਵੀ ਵੱਧ ਸਕਦਾ ਹੈ। ਉਨ੍ਹਾਂ ਨੇ ਕੱਲ੍ਹ ਹੀ ਇਸ ਗੱਲ ਦੇ ਸੰਕੇਤ ਦੇ ਦਿੱਤੇ ਸੀ ਕਿ ਕੋਰੋਨਾਵਾਇਰਸ ਨਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੀੜਤ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਇਤਿਹਾਤ ਰੱਖਣ ਲਈ ਕਿਹਾ ਗਿਆ ਸੀ।

ਅੰਮ੍ਰਿਤਸਰ ‘ਚ ਅੱਜ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰ ਦੀ ਵਾਪਸੀ ਵੀ ਕੀਤੀ ਹੈ।