ਪੜਚੋਲ ਕਰੋ

ਗੈਂਗਸਟਰ ਜੱਗੂ ਭਗਵਾਨਪੁਰੀਆ ਖ਼ਿਲਾਫ਼ 58 ਫੌਜਦਾਰੀ ਕੇਸ, ਆਈਬੀ ਦਾ ਹਾਈਕੋਰਟ 'ਚ ਵੱਡਾ ਦਾਅਵਾ

ਪਟਿਆਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਿਸੇ ਸਿਆਸਤਦਾਨ ਜਾਂ ਰਾਜਨੀਤਕ ਪਾਰਟੀ ਨਾਲ ਕੋਈ ਸਬੰਧ ਨਹੀਂ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਏਆਈਜੀ ਸਰਬਜੀਤ ਸਿੰਘ ਨੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਇਹ ਕਿਹਾ ਹੈ।

ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਿਸੇ ਸਿਆਸਤਦਾਨ ਜਾਂ ਰਾਜਨੀਤਕ ਪਾਰਟੀ ਨਾਲ ਕੋਈ ਸਬੰਧ ਨਹੀਂ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਏਆਈਜੀ ਸਰਬਜੀਤ ਸਿੰਘ ਨੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਇਹ ਕਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਭਗਵਾਨਪੁਰੀਆ ਦੇ ਵਕੀਲ ਪ੍ਰਦੀਪ ਵਿਰਕ ਨੂੰ ਇਸ ਕੇਸ 'ਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ। ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਾਰੀਖ ਤੈਅ ਕੀਤੀ ਗਈ ਹੈ। ਏਆਈਜੀ ਵੱਲੋਂ ਦਾਇਰ ਕੀਤੇ ਗਏ ਜਵਾਬ 'ਚ ਕਿਹਾ ਗਿਆ ਕਿ ਭਗਵਾਨਪੁਰੀਆ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 58 ਅਪਰਾਧਿਕ ਕੇਸ ਦਰਜ ਹਨ। ਉਸ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਅੰਮ੍ਰਿਤਸਰ ਜੇਲ੍ਹ 'ਚ ਉਹ ਆਪਣੇ ਸਾਥੀਆਂ ਨਾਲ ਸੰਪਰਕ ਬਣਾਉਣਾ ਚਾਹੁੰਦਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਉਹ ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਕੰਮ ਕਰ ਰਿਹਾ ਸੀ। ਜਦੋਂਕਿ ਪਟਿਆਲਾ ਸੈਂਟਰਲ ਜੇਲ੍ਹ 'ਚ ਉਸ ਖ਼ਿਲਾਫ਼ ਤਿੰਨ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ। ਉਸ ਕੋਲੋਂ ਜੇਲ੍ਹ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਅਜਿਹੀ ਸਥਿਤੀ ਵਿੱਚ ਜੇਲ੍ਹ ਤਬਦੀਲ ਕੀਤੇ ਜਾਣ ਜਾਂ ਝੂਠੇ ਮੁਕਾਬਲੇ ਵਿੱਚ ਮਾਰੇ ਜਾਣ ਦੀ ਸੰਭਾਵਨਾ ਗਲਤ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ। ਭਗਵਾਨਪੁਰੀਆ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ 'ਚ ਡਰ ਜਤਾਇਆ ਗਿਆ ਸੀ ਕਿ ਉਸ ਨੂੰ ਝੂਠੇ ਮੁਕਾਬਲੇ 'ਚ ਮਾਰਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਸ ਨੂੰ ਅੰਮ੍ਰਿਤਸਰ ਜੇਲ੍ਹ 'ਚ ਟ੍ਰਾਂਸਫਰ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ 'ਚ ਇਹ ਵੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਸ ਦਾ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਕੋਈ ਸਬੰਧ ਨਹੀਂ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget