ਇਸ ਤੋਂ ਬਾਅਦ ਹਾਈਕੋਰਟ ਨੇ ਭਗਵਾਨਪੁਰੀਆ ਦੇ ਵਕੀਲ ਪ੍ਰਦੀਪ ਵਿਰਕ ਨੂੰ ਇਸ ਕੇਸ 'ਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ। ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਾਰੀਖ ਤੈਅ ਕੀਤੀ ਗਈ ਹੈ। ਏਆਈਜੀ ਵੱਲੋਂ ਦਾਇਰ ਕੀਤੇ ਗਏ ਜਵਾਬ 'ਚ ਕਿਹਾ ਗਿਆ ਕਿ ਭਗਵਾਨਪੁਰੀਆ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 58 ਅਪਰਾਧਿਕ ਕੇਸ ਦਰਜ ਹਨ।
ਉਸ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਅੰਮ੍ਰਿਤਸਰ ਜੇਲ੍ਹ 'ਚ ਉਹ ਆਪਣੇ ਸਾਥੀਆਂ ਨਾਲ ਸੰਪਰਕ ਬਣਾਉਣਾ ਚਾਹੁੰਦਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਉਹ ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਕੰਮ ਕਰ ਰਿਹਾ ਸੀ।
ਜਦੋਂਕਿ ਪਟਿਆਲਾ ਸੈਂਟਰਲ ਜੇਲ੍ਹ 'ਚ ਉਸ ਖ਼ਿਲਾਫ਼ ਤਿੰਨ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ। ਉਸ ਕੋਲੋਂ ਜੇਲ੍ਹ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਅਜਿਹੀ ਸਥਿਤੀ ਵਿੱਚ ਜੇਲ੍ਹ ਤਬਦੀਲ ਕੀਤੇ ਜਾਣ ਜਾਂ ਝੂਠੇ ਮੁਕਾਬਲੇ ਵਿੱਚ ਮਾਰੇ ਜਾਣ ਦੀ ਸੰਭਾਵਨਾ ਗਲਤ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ।
ਭਗਵਾਨਪੁਰੀਆ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ 'ਚ ਡਰ ਜਤਾਇਆ ਗਿਆ ਸੀ ਕਿ ਉਸ ਨੂੰ ਝੂਠੇ ਮੁਕਾਬਲੇ 'ਚ ਮਾਰਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਸ ਨੂੰ ਅੰਮ੍ਰਿਤਸਰ ਜੇਲ੍ਹ 'ਚ ਟ੍ਰਾਂਸਫਰ ਕੀਤਾ ਜਾਣਾ ਚਾਹੀਦਾ ਹੈ।
ਪਟੀਸ਼ਨ 'ਚ ਇਹ ਵੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਸ ਦਾ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਕੋਈ ਸਬੰਧ ਨਹੀਂ।