ਹੁਸ਼ਿਆਰਪੁਰ: ਹੁਸ਼ਿਆਰਪੁਰ ਪੁਲਿਸ ਨੇ ਕੌਮਾਂਤਰੀ ਸਮੱਗਲਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਪਾਸੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਫਾਰਚੂਨਰ ਗੱਡੀ ਦੇ ਬੰਪਰ ਵਿੱਚ ਰੇਡੀਏਟਰ ਦੇ ਅੱਗੇ ਬਣਾਏ ਗੁਪਤਖਾਨੇ ਵਿੱਚ ਰੱਖੀ ਹੋਈ ਸੀ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਪੁਲਿਸ ਨੇ ਚੈਕਿੰਗ ਦੌਰਾਨ ਇਕ ਸਕਾਰਪੀਓ ਗੱਡੀ ਵਿੱਚੋਂ 20 ਲੱਖ ਰੁਪਏ  ਡਰੱਗ ਮਨੀ, 5 ਕਿਲੋ ਡੋਡੇ ਚੂਰਾ ਪੋਸਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿ੍ਫਤਾਰ ਕੀਤਾ ਹੈ।

 

ਐਸਐਸਪੀ ਨਵਜੋਤ ਸਿੰਘ ਮਾਹਲ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਨਸ਼ਿਆਂ ਦੀ ਸਮਗਲਿੰਗ ਵਿਰੁੱਧ ਉਨ੍ਹਾਂ ਦੀ ਟੀਮ ਵਲੋਂ ਮਾਹਿਲਪੁਰ-ਫਗਵਾੜਾ ਰੋਡ ’ਤੇ ਪਿੰਡ ਠੁਆਣਾ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਫਾਰਚੂਨਰ ਗੱਡੀ ਦੀ ਚੈਕਿੰਗ ਦੌਰਾਨ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮੱਗਲਰਾਂ ਵਲੋਂ ਇਹ ਹੈਰੋਇਨ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਭੇਜੀ ਜਾਣੀ ਸੀ ਜਿਹੜੀ ਕਿ ਪੁਲਿਸ ਨੇ ਸਮੇਂ ਸਿਰ ਬਰਾਮਦ ਕਰਕੇ ਸਮੱਗਲਰਾਂ ਨੂੰ ਕਾਬੂ ਕਰ ਲਿਆ।

 

ਉਨ੍ਹਾਂ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਚੰਨਣਵਾਲ ਥਾਣਾ ਮਹਿਲ ਕਲਾਂ, ਬਰਨਾਲਾ, ਮਨਪ੍ਰੀਤ ਸਿੰਘ ਉਰਫ ਕਾਲਾ ਅਤੇ ਜਗਦੀਪ ਸਿੰਘ ਉਰਫ ਸੋਨੀ ਵਾਸੀ ਪਿੰਡ ਬਲਵੇੜਾ ਥਾਣਾ ਸਦਰ ਪਟਿਆਲਾ ਵਜੋਂ ਹੋਈ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। 

 

ਉਨ੍ਹਾਂ ਦੱਸਿਆ ਕਿ ਸੁਖੀ ਪਾਕਿਸਤਾਨ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾਂਦਾ ਸੀ ਜਿਸ ਕਰਕੇ ਪਾਕਿਸਤਾਨ ਵਿਖੇ ਨਸ਼ਾ ਸਮੱਗਲਰਾਂ ਨਾਲ ਉਸ ਦੇ ਸਬੰਧ ਸਨ ਜਿਨ੍ਹਾਂ ਰਾਹੀਂ ਉਹ ਹੈਰੋਇਨ ਮੰਗਵਾਉਂਦਾ ਹੈ ਅਤੇ ਅੱਗੇ ਭਾਰਤ ਵਿੱਚ ਸਪਲਾਈ ਕਰਦਾ ਸੀ। ਫਿਲਹਾਲ ਇਨ੍ਹਾਂ ਦੋਹਾਂ ਮਾਮਲਿਆਂ 'ਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

 


 

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904