ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾਵਾਇਰਸ ਦੇ 336 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅਧਿਕਾਰੀ ਨੇ ਸ਼ਾਮ ਚਾਰ ਵਜੇ ਪ੍ਰੈੱਸ ਕਾਨਫਰੰਸ ਨੂੰ ਦੱਸਿਆ ਕਿ ਕੱਲ੍ਹ ਤੋਂ ਕੋਵੀਡ-19 ਦੇ 336 ਨਵੇਂ ਕੇਸ ਸਾਹਮਣੇ ਆਏ ਹਨ ਤੇ ਕੁੱਲ 56 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਚੋਂ 12 ਵਿਅਕਤੀਆਂ ਦੀ ਕੱਲ੍ਹ ਮੌਤ ਹੋ ਗਈ ਸੀ। ਹੁਣ ਤੱਕ 2301 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਸਾਹਮਣੇ ਆਏ ਕੋਰੋਨਾਵਾਇਰਸ ਦੇ 647 ਸਕਾਰਾਤਮਕ ਮਾਮਲੇ ਤਾਬਲਗੀ ਜਮਾਤ ਪ੍ਰੋਗਰਾਮ ਨਾਲ ਸਬੰਧਤ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਤਬਲੀਗੀ ਜਮਾਤ ਪ੍ਰੋਗਰਾਮ ਨਾਲ ਸਬੰਧਤ ਕੋਵਿਡ-19 ਦੇ ਮਾਮਲੇ 14 ਸੂਬਿਆਂ ਤੋਂ ਆਏ ਹਨ। ਨਿਯਮਤ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਇਹ ਲੋਕ ਅਸਾਮ, ਅੰਡੇਮਾਨ ਅਤੇ ਨਿਕੋਬਾਰ, ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਝਾਰਖੰਡ, ਕਰਨਾਟਕ, ਮਹਾਰਾਸ਼ਟਰ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਖ਼ਤਰੇ ਦਾ ਜਾਇਜ਼ਾ ਲੈਣ ‘ਚ ਮਦਦ ਲਈ 30 ਲੱਖ ਤੋਂ ਵੱਧ ਲੋਕਾਂ ਨੇ ਸਰਕਾਰੀ ਮੋਬਾਈਲ ਐਪ ਡਾਊਨਲੋਡ ਕੀਤਾ ਹੈ।
ਪ੍ਰੈਸ ਕਾਨਫਰੰਸ ਵਿੱਚ ਮੌਜੂਦ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਧਿਕਾਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦੀ ਜਾਂਚ ਲਈ 182 ਪ੍ਰਯੋਗਸ਼ਾਲਾਵਾਂ ਹਨ, ਜਿਨ੍ਹਾਂ ਚੋਂ 130 ਸਰਕਾਰੀ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦਾ ਪਤਾ ਲਗਾਉਣ ਲਈ 8,000 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਦੀ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅਸੀਂ ਸੂਬਿਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਨੇ ਇਹ ਵੀ ਦੱਸਿਆ ਕਿ 360 ਵਿਦੇਸ਼ੀ ਨਾਗਰਿਕਾਂ ਦੀ ਕਾਲੀ ਲਿਸਟਿੰਗ ਸ਼ੁਰੂ ਹੋ ਗਈ ਹੈ ਜੋ ਕਿ ਦਿੱਲੀ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਭਾਰਤ ਤੋਂ ਗਏ ਹਨ।
ਸਿਹਤ ਮੰਤਰਾਲੇ ਨੇ ਕਿਹਾ- ਪਿਛਲੇ 24 ਘੰਟਿਆਂ ਵਿੱਚ 336 ਨਵੇਂ ਕੇਸ, ਦੋ ਦਿਨਾਂ ਵਿੱਚ ਤਬਲੀਘੀ ਜਮਾਤ ਨਾਲ ਸਬੰਧਤ 647 ਸਕਾਰਾਤਮਕ ਮਾਮਲੇ
ਏਬੀਪੀ ਸਾਂਝਾ
Updated at:
03 Apr 2020 10:00 PM (IST)
ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਸਾਹਮਣੇ ਆਏ ਕੋਰੋਨਾਵਾਇਰਸ ਦੇ 647 ਸਕਾਰਾਤਮਕ ਮਾਮਲੇ ਤਬਲੀਗੀ ਜਮਾਤ ਪ੍ਰੋਗਰਾਮ ਨਾਲ ਸਬੰਧਤ ਹਨ।
- - - - - - - - - Advertisement - - - - - - - - -