ਪੜਚੋਲ ਕਰੋ
ਜੀਪ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਪਰਿਵਾਰ ਦੇ 7 ਲੋਕਾਂ ਦੀ ਮੌਤ
ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ 'ਚ ਅੱਜ ਸੋਮਵਾਰ ਸਵੇਰੇ ਬੱਚੇ ਸਣੇ ਇੱਕ ਪਰਿਵਾਰ ਦੇ 7 ਮੈਂਬਰਾਂ ਦੀ ਇੱਕ ਹਾਦਸੇ 'ਚ ਮੌਤ ਹੋ ਗਈ। ਉਨ੍ਹਾਂ ਦੀ ਜੀਪ ਡੰਪਰ-ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ 'ਚ ਪੰਜ ਹੋਰ ਜ਼ਖਮੀ ਹੋ ਗਏ।
![ਜੀਪ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਪਰਿਵਾਰ ਦੇ 7 ਲੋਕਾਂ ਦੀ ਮੌਤ 7 members of a family killed when a jeep collided head-on with a truck in madhya pradesh ਜੀਪ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਪਰਿਵਾਰ ਦੇ 7 ਲੋਕਾਂ ਦੀ ਮੌਤ](https://static.abplive.com/wp-content/uploads/sites/5/2020/02/14003044/accident.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਸਤਨਾ: ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ 'ਚ ਅੱਜ ਸੋਮਵਾਰ ਸਵੇਰੇ ਬੱਚੇ ਸਣੇ ਇੱਕ ਪਰਿਵਾਰ ਦੇ 7 ਮੈਂਬਰਾਂ ਦੀ ਇੱਕ ਹਾਦਸੇ 'ਚ ਮੌਤ ਹੋ ਗਈ। ਉਨ੍ਹਾਂ ਦੀ ਜੀਪ ਡੰਪਰ-ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ 'ਚ ਪੰਜ ਹੋਰ ਜ਼ਖਮੀ ਹੋ ਗਏ।
ਵਧੀਕ ਪੁਲਿਸ ਸੁਪਰਡੈਂਟ ਸ਼ੈਲੇਂਦਰ ਕੁਮਾਰ ਜੈਨ ਨੇ ਦੱਸਿਆ ਕਿ ਪੀੜਤ ਲੋਕ ਪਨਾ ਵਿੱਚ ਇੱਕ ਪਰਿਵਾਰਕ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਰੀਵਾ ਪਰਤ ਰਹੇ ਸੀ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 20 ਕਿਲੋਮੀਟਰ ਦੂਰ ਸਤਨਾ-ਨਾਗੋਦ ਸੜਕ 'ਤੇ ਸਵੇਰੇ 8 ਵਜੇ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਛੇ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਮ੍ਰਿਤਕਾਂ 'ਚ ਇਕ ਬੱਚਾ ਤੇ ਤਿੰਨ ਔਰਤਾਂ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਰੀਵਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕ੍ਰਿਕਟ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)