Agriculture Loan: ਇਸ ਨੂੰ ਕਹਿੰਦੇ ਹਨ ਵਾਅਦੇ ਨਿਭਾਉਣਾ। ਤੇਲੰਗਾਨਾ ਸਰਕਾਰ ਦਾ ਕਿਸਾਨਾਂ ਨਾਲ ਖੇਤੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਪੂਰਾ ਹੋ ਰਿਹਾ ਹੈ। ਪੀਟੀਆਈ ਦੀ ਇੱਕ ਖ਼ਬਰ ਮੁਤਾਬਕ, ਤੇਲੰਗਾਨਾ ਸਰਕਾਰ 70 ਲੱਖ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਖੇਤੀ ਕਰਜ਼ਾ ਮੁਆਫ ਕਰੇਗੀ। 1 ਲੱਖ ਰੁਪਏ ਤੱਕ ਦੇ ਕਰਜ਼ਿਆਂ ਲਈ 7,000 ਕਰੋੜ ਰੁਪਏ ਵੀਰਵਾਰ ਨੂੰ ਬੈਂਕਾਂ ਦੇ ਖਾਤਿਆਂ ਵਿੱਚ ਜਮ੍ਹਾ ਹੋ ਜਾਣਗੇ। 1.5 ਲੱਖ ਰੁਪਏ ਤੱਕ ਦੇ ਫਸਲੀ ਕਰਜ਼ੇ ਜੁਲਾਈ ਦੇ ਅੰਤ ਤੱਕ ਅਤੇ ਬਾਕੀ ਅਗਸਤ ਤੱਕ ਮੁਆਫ ਕਰ ਦਿੱਤੇ ਜਾਣਗੇ।
ਤੇਲੰਗਾਨਾ ਸਰਕਾਰ ਅੱਜ ਜੋ ਕਰਜ਼ਾ ਮੁਆਫੀ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ, ਉਹ ਚੋਣ ਵਾਅਦਾ ਸੀ। ਇਸ ਵਾਅਦੇ ਨਾਲ ਸੂਬੇ ਦੇ 70 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਰਾਜ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਸਰਕਾਰ 15 ਅਗਸਤ ਤੱਕ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰ ਦੇਵੇਗੀ। ਇਹ ਅੱਜ ਸ਼ਾਮ 4 ਵਜੇ ਸ਼ੁਰੂ ਹੋ ਗਿਆ ਹੈ। ਅੱਜ ਜਿਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣੇ ਹਨ, ਉਨ੍ਹਾਂ ਦੇ ਖਾਤਿਆਂ ਵਿੱਚ 1 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫੀ ਦੀ ਰਾਸ਼ੀ ਜਮ੍ਹਾਂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ 1 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਖਾਤਿਆਂ ਵਿੱਚ ਕੁੱਲ 7000 ਕਰੋੜ ਰੁਪਏ ਜਮ੍ਹਾਂ ਕਰਵਾਏ ਜਾਣਗੇ। 1.5 ਲੱਖ ਰੁਪਏ ਤੱਕ ਦੇ ਫਸਲੀ ਕਰਜ਼ੇ ਜੁਲਾਈ ਦੇ ਅੰਤ ਤੱਕ ਮੁਆਫ ਕਰ ਦਿੱਤੇ ਜਾਣਗੇ ਤੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਅਗਸਤ ਵਿੱਚ ਪੂਰੀ ਹੋ ਜਾਵੇਗੀ। ਇਹ ਕਰਜ਼ਾ ਮੁਆਫ਼ੀ “Rythu Vedikas” ਸਕੀਮ ਤਹਿਤ ਹੋ ਰਹੀ ਹੈ।
ਤੇਲੰਗਾਨਾ ਰਾਜ ਵਿੱਚ ਕੁੱਲ 90 ਲੱਖ ਰਾਸ਼ਨ ਕਾਰਡ ਹਨ। ਹਾਲਾਂਕਿ ਬੈਂਕ ਕਰਜ਼ੇ ਵਾਲੇ ਕਿਸਾਨਾਂ ਦੇ ਖਾਤਿਆਂ ਦੀ ਗਿਣਤੀ ਸਿਰਫ਼ 70 ਲੱਖ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ 6.36 ਲੱਖ ਕਿਸਾਨ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ ਅਤੇ ਉਨ੍ਹਾਂ ਨੇ ਖੇਤੀ ਕਰਜ਼ਾ ਲਿਆ ਹੈ, ਉਹ ਵੀ ਕਿਸਾਨ ਕਰਜ਼ਾ ਮੁਆਫੀ ਦਾ ਲਾਭ ਲੈਣ ਦੇ ਯੋਗ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਯੋਜਨਾ ਨਾਲ ਤੇਲੰਗਾਨਾ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਫਸਲਾਂ ਦੇ ਖਰਾਬ ਹੋਣ ਅਤੇ ਬਾਜ਼ਾਰ 'ਚ ਘੱਟ ਕੀਮਤ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਨਾਲ ਉਨ੍ਹਾਂ ਦੇ ਕਰਜ਼ੇ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੇਗੀ।