ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 11 ਫ਼ੀਸਦੀ ਦਾ ਵਾਧਾ ਹੋਇਆ ਹੈ। ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 17 ਫ਼ੀਸਦੀ ਤੋਂ ਵਧ ਕੇ 28 ਫ਼ੀਸਦੀ ਹੋ ਗਿਆ ਹੈ। ਕੇਂਦਰ ਸਰਕਾਰ ਨੇ ਡੀ.ਏ. ਨੂੰ ਫਿਰ ਤੋਂ ਬਹਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਹੋਈ ਮੰਤਰੀਮੰਡਲ ਦੀ ਬੈਠਕ 'ਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਤੇ ਲੱਗੀ ਰੋਕ ਹਟਾਉਣ ਦਾ ਫ਼ੈਸਲਾ ਕੀਤਾ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 17 ਫ਼ੀਸਦੀ ਦੀ ਥਾਂ 28 ਫ਼ੀਸਦੀ ਮਹਿੰਗਾਈ ਭੱਤਾ ਮਿਲੇਗਾ। ਕੇਂਦਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਤੋਂ ਵੱਧ ਤਨਖਾਹ ਮਿਲੇਗੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀ.ਏ.) 17 ਜੁਲਾਈ ਤੋਂ ਵਧਾ ਕੇ 28 ਫ਼ੀਸਦੀ ਕਰ ਦਿੱਤਾ ਗਿਆ ਹੈ, ਇਹ 1 ਜੁਲਾਈ 2021 ਤੋਂ ਲਾਗੂ ਹੋਇਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਦੇਸ਼ ਦੇ 48 ਲੱਖ 34 ਹਜ਼ਾਰ ਕੇਂਦਰੀ ਮੁਲਾਜ਼ਮਾਂ ਅਤੇ 65 ਲੱਖ 26 ਹਜ਼ਾਰ ਪੈਨਸ਼ਨਰਾਂ ਨੂੰ ਸਿੱਧਾ ਲਾਭ ਮਿਲੇਗਾ। ਦੱਸ ਦੇਈਏ ਕਿ ਕੋਵਿਡ ਮਹਾਂਮਾਰੀ ਦੇ ਕਾਰਨ ਸਰਕਾਰ ਨੇ ਡੀਏ ਵਿੱਚ ਵਾਧੇ ਤੇ ਪਾਬੰਦੀ ਲਗਾ ਦਿੱਤੀ ਸੀ।
7th Pay Commission: DA ਵਧਾਉਣ ਤੋਂ ਬਾਅਦ ਜਾਣੋ ਮੁਲਾਜ਼ਮਾਂ ਦੀ ਤਨਖਾਹ ਕਿੰਨੀ ਵਧੇਗੀ, ਇੰਝ ਕਰੋ ਕੈਲਕੁਲੇਟ
ਏਬੀਪੀ ਸਾਂਝਾ | 15 Jul 2021 11:34 AM (IST)
ਕੇਂਦਰ ਸਰਕਾਰ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 11 ਫ਼ੀਸਦੀ ਦਾ ਵਾਧਾ ਹੋਇਆ ਹੈ।
money
Published at: 15 Jul 2021 11:34 AM (IST)