ਪੜਚੋਲ ਕਰੋ

ਹੁਣ ਪੰਜਾਬ 'ਚ ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਸਰਕਾਰ ਨੇ ਪ੍ਰਭਾਵਿਤ ਪਿੰਡਾਂ ਲਈ ਚੁੱਕਿਆ ਇਹ ਕਦਮ 

ਪੰਜਾਬ 'ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀਆਂ ਘਟਨਾਵਾਂ ਆਉਂਦੀਆਂ ਹਨ। ਇਸ ਸਮੱਸਿਆ 'ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਸਾਰੇ ਪਿੰਡਾਂ 'ਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ।

ਚੰਡੀਗੜ੍ਹ: ਆਏ ਸਾਲ ਪੰਜਾਬ 'ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀਆਂ ਘਟਨਾਵਾਂ ਆਉਂਦੀਆਂ ਹਨ। ਇਸ ਸਮੱਸਿਆ 'ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਸਾਰੇ ਪਿੰਡਾਂ 'ਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂਕਿ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ।

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਦੇ ਮੁਤਾਬਕ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਹਨ ਕਿ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜਿੱਥੇ ਪਿਛਲੇ ਸੀਜ਼ਨ ਦੌਰਾਨ ਹਰੇਕ ਪਿੰਡ 'ਚ ਪਰਾਲੀ ਨੂੰ ਅੱਗ ਲੱਗਣ ਦੀਆਂ 25 ਤੋਂ ਵੱਧ ਘਟਨਾਵਾਂ ਵਾਪਰੀਆਂ ਸਨ।

 

ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਮੋਗਾ ਅਤੇ ਮਾਨਸਾ ਨੂੰ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਜੋਂ ਸ਼ਨਾਖਤ ਕੀਤਾ ਗਿਆ ਹੈ ਜਿੱਥੇ ਪਿਛਲੇ ਸੀਜ਼ਨ ਵਿਚ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਸਾੜੇ ਦੀਆਂ 4000 ਤੋਂ ਵੱਧ ਘਟਨਾਵਾਂ ਵਾਪਰਨ ਦੇ ਮਾਮਲੇ ਸਾਹਮਣੇ ਆਏ ਸਨ।

 

ਗਰਗ ਨੇ ਇਹ ਵੀ ਦੱਸਿਆ ਕਿ ਹਰੇਕ ਜ਼ਿਲ੍ਹੇ 'ਚ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ, ਮੋਬਾਈਲ ਐਪ ਤੋਂ ਡਾਟਾ ਡੈਸ਼ਬੋਰਡ ਉਤੇ ਅਪਲੋਡ ਕਰਨ ਅਤੇ ਵੱਖ-ਵੱਖ ਪਾਸਿਆਂ ਤੋਂ ਕਾਰਵਾਈ ਕਰਨ ਬਾਰੇ ਪ੍ਰਾਪਤ ਹੋਈਆਂ ਨੂੰ ਤਿਆਰ ਕਰਨਾ ਅਤੇ ਜਮ੍ਹਾਂ ਕਰਵਾਉਣ ਦਾ ਕਾਰਜ ਕੀਤਾ ਜਾਵੇਗਾ।

 

ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਨੋਡਲ ਅਫਸਰਾਂ ਨੂੰ ਹਰੇਕ ਪ੍ਰਭਾਵਿਤ ਪਿੰਡ 'ਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ 'ਤੇ ਨਿਗ੍ਹਾ ਰੱਖੀ ਜਾ ਸਕੇ।

 

ਇਨ੍ਹਾਂ ਨੋਡਲ ਅਫਸਰਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਦੇ ਤਹਿਤ ਕਿਸਾਨ ਮਿਲਣੀਆਂ, ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨਾਂ ਦਾ ਬੰਦੋਬਸਤ ਕਰਨ, ਪਿੰਡਾਂ ਵਿਚ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਹੋਰ ਢੰਗ-ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget