ਅੰਮ੍ਰਿਤਸਰ: ਦੇਸ਼ ਭਰ 'ਚ ਕਿਸਾਨੀ ਤੇ ਕਿਸਾਨਾਂ ਨੂੰ ਬਚਾਉਣ ਲਈ ਅੰਦੋਲਨ ਜਾਰੀ ਹਨ। ਕਿਸਾਨ ਆਗੂ ਹੀ ਨਹੀਂ ਸਗੋਂ ਸਿਆਸੀ ਪਾਰਟੀਆਂ ਵੀ ਧਰਨੇ ਪ੍ਰਦਰਸ਼ਨ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਧਰਨਿਆਂ ਦਰਮਿਆਨ ਹੁਣ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਕਰਨ ਜਾ ਰਹੀਆਂ ਹਨ, ਜਿਸ 'ਚ ਉਨ੍ਹਾਂ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਸਾਨ ਆਗੂਆਂ ਨੂੰ ਸ਼ਾਮਲ ਨਾ ਹੋਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਦਾ ਐਮਪੀ ਜਾਂ ਵਿਧਾਇਕ (ਮੌਜੂਦਾ ਜਾਂ ਸਾਬਕਾ) ਉਨ੍ਹਾਂ ਦੇ ਧਰਨੇ ਜਾਂ ਪ੍ਰਦਰਸ਼ਨ 'ਚ ਆਉਣ ਦੀ ਖੇਚਲ ਨਾ ਕਰੇ, ਫਿਰ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਵੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 24 ਸਤੰਬਰ ਦੇ ਰੇਲ ਰੋਕੋ ਅੰਦੋਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕਿਸਾਨੀ ਦੇ ਜੋ ਹੀ ਹਾਲਾਤ ਨੇ ਉਸ ਲਈ ਸਿਆਸੀ ਆਗੂ ਹੀ ਜ਼ਿੰਮੇਵਾਰ ਹਨ। ਸਾਡੇ ਧਰਨੇ 'ਚ ਸਿਰਫ ਕਿਸਾਨ, ਮਜਦੂਰ, ਆਮ ਲੋਕ ਤੇ ਕਿਸਾਨੀ ਦਾ ਦਰਦ ਮਹਿਸੂਸ ਕਰਨ ਵਾਲੇ ਹੀ ਸ਼ਿਰਕਤ ਕਰ ਸਕਦੇ ਹਨ।

ਔਖੀ ਘੜੀ 'ਚ ਕੰਮ ਕਰਨ ਵਾਲਿਆਂ ਨੂੰ ਭੁੱਲੀ ਸਰਕਾਰ, ਕੋਰੋਨਾ ਵਾਰੀਅਰਜ਼ ਨੂੰ ਕਿਉਂ ਨਹੀਂ ਮਿਲ ਰਹੀ ਤਨਖਾਹ?

ਕਈ ਸਿਆਸੀ ਪਾਰਟੀਆਂ ਦੇ ਆਗੂ ਕਿਸਾਨਾਂ ਦੇ  24 ਸਤੰਬਰ ਦੇ ਰੇਲ ਰੋਕੋ ਅੰਦੋਲਨ 'ਚ ਸ਼ਿਰਕਤ ਕਰਨਾ ਚਾਹੁੰਦੇ ਸੀ। ਉਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਸੰਪਰਕ ਵੀ ਕਰ ਰਹੇ ਸੀ ਪਰ ਕਿਸਾਨ ਜਥੇਬੰਦੀਆਂ ਨੇ ਇਸ ਤੋਂ ਪਹਿਲਾਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਜਾਰੀ ਕਰ ਦਿੱਤੀ ਹੈ ਕਿ ਉਹ ਉਨ੍ਹਾਂ ਧਰਨੇ ਵਿੱਚ ਆਉਣ ਦੀ ਖੇਚਲ ਨਾ ਕਰਨ। ਕਿਸਾਨ ਜਥੇਬੰਦੀਆਂ ਵੱਲੋਂ ਇਹ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।

ਵੱਡਾ ਖੁਲਾਸਾ! ਭਾਰਤ ਦੀ ਸਰਹੱਦ ਨੇੜੇ ਤਿੰਨ ਸਾਲਾਂ 'ਚ ਚੀਨ ਨੇ ਦੁੱਗਣੀ ਕੀਤੀ ਏਅਰਬੇਸ ਤੇ ਹੈਲੀਪੋਰਟਸ ਦੀ ਗਿਣਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ