ਕੈਥਲ: ਕੈਥਲ ਦੇ ਪਿੰਡ ਬਾਲੂ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਆਈ ਹੈ। ਪਿੰਡ ਬਾਲੂ ਵਿਖੇ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲੱਗ ਗਈ, ਜਿਸ ਨਾਲ ਦੋ ਲੋਕ ਜ਼ਿੰਦਾ ਸੜ੍ਹ ਗਏ। ਬਾਲੂ-ਕਲਾਇਤ ਮਾਰਗ ‘ਤੇ ਰਾਤ ਦੇ ਸਮੇਂ ਦੇਸੀ ਸ਼ਰਾਬ ਦੇ ਠੇਕੇ ਨੂੰ ਅੱਗ ਲੱਗੀ। ਜੇਸੀਬੀ ਨਾਲ ਕੰਦ ਨੂੰ ਤੋੜ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਦੋ ਵਰਕਰਾਂ ਦੀ ਮੌਤ ਹੋ ਚੁਕੀ ਸੀ।
ਅੱਗ ਲੱਗਣ ਨਾਲ ਮਰਨ ਵਾਲਿਆਂ ‘ਚੋਂ ਇੱਕ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮ੍ਰਿਤਕ ਸ਼ਰੀਰਾਂ ਨੂੰ ਜ਼ਿਲ੍ਹੇ ਦੇ ਨਾਗਰਿਕ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਨਹੀਂ ਪਤਾ ਚੱਲ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਆਰੋਪ ‘ਚ ਕਾਂਗਰਸੀ ਲੀਡਰ ਪੰਕਜ ਪੂਨੀਆ ਗ੍ਰਿਫਤਾਰ
WHO ਦੇ ਸਾਬਕਾ ਅਧਿਕਾਰੀ ਦਾ ਵੱਡਾ ਦਾਅਵਾ, ਵੈਕਸੀਨ ਆਉਣ ਤੋਂ ਪਹਿਲਾਂ ਆਪਣੀ ਹੀ ਮੌਤ ਮਰੇਗਾ ਕੋਰੋਨਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ