ਸੋਮਵਾਰ ਨੂੰ ਦਿੱਲੀ ਦੇ ਸਫਦਰਜੰਗ ਹਵਾਈ ਅੱਡੇ ਦੀ ਆਈਟੀ ਇਮਾਰਤ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੁਪਹਿਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ 'ਤੇ ਪਹੁੰਚੀਆਂ।
ਅੰਦਰ ਫਸੇ ਲੋਕਾਂ ਨੂੰ ਬਚਾਇਆ ਗਿਆ। ਇਹ ਅੱਗ ਦੁਪਹਿਰ ਕਰੀਬ 3.24 ਵਜੇ ਲੱਗੀ ਸੀ। ਅੱਗ ਬੁਝਾਉਣ ਦਾ ਕੰਮ ਅਜੇ ਜਾਰੀ ਹੈ।
ਅੱਗ ਬੁਝਾਊ ਵਿਭਾਗ ਨੂੰ ਦੁਪਹਿਰ 3.24 ਵਜੇ ਅੱਗ ਲੱਗਣ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਅੰਦਰ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਬਾਰੇ ਅਧਿਕਾਰੀ ਅਜੇ ਵੀ ਇੰਤਜ਼ਾਰ ਕਰ ਰਹੇ ਹਨ ਕਿ ਇਸ ਅੱਗ ਪਿੱਛੇ ਕੀ ਕਾਰਨ ਹੈ ਅਤੇ ਇਸ ਵਿਚ ਕਿੰਨਾ ਨੁਕਸਾਨ ਹੋਇਆ ਹੈ।