ਗੁਜਰਾਤ: ਗੁਜਰਾਤ ਦੇ ਸੂਰਤ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ। ਇਥੇ ਬੀਤੀ ਰਾਤ ਕਰੀਬ 3 ਵਜੇ ਓਐਨਜੀਸੀ(ONGC) ਗੈਸ ਪਲਾਂਟ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਧਮਾਕਾ ਅਜੇ ਵੀ ਪਲਾਂਟ 'ਚ ਸੁਣਾਈ ਦੇ ਰਹੇ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ONGC ਗੈਸ ਪਲਾਂਟ 'ਚ ਧਮਾਕਾ ਇੰਨਾ ਤੇਜ਼ ਸੀ ਕਿ ਨੇੜਲੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਵੇਲੇ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਹਿਲਣੀਆਂ ਸ਼ੁਰੂ ਹੋ ਗਈਆਂ ਸੀ। ਫਿਲਹਾਲ, ਇਸ ਗੈਸ ਪਲਾਂਟ ਦੇ ਧਮਾਕੇ 'ਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸੂਰਤ ਦੇ ਡੀਐਮ ਧਵਲ ਪਟੇਲ ਦਾ ਕਹਿਣਾ ਹੈ ਕਿ ONGC ਗੈਸ ਪਲਾਂਟ 'ਚ ਲੱਗੀ ਅੱਗ ਫਿਲਹਾਲ ਆਫ ਸਾਈਟ ਐਮਰਜੈਂਸੀ ਦੀ ਸਥਿਤੀ 'ਚ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇੱਥੇ ਆਫ ਸਾਈਟ ਐਮਰਜੈਂਸੀ ਨਹੀਂ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ