ਪੜਚੋਲ ਕਰੋ
Advertisement
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।
ਚੰਡੀਗੜ੍ਹ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਪੰਜਾਬ
ਪੰਜਾਬ
Advertisement