ਸਾਈਬਰ ਕਰਾਈਮ ਸੈੱਲ ਵੱਲੋਂ ਇਸ ਵੀਡੀਓ ਦੀ ਜਾਂਚ ਕਰਕੇ ਬੱਚੀ ਦੀ ਪਛਾਣ ਕੀਤੀ ਜਾਵੇਗੀ ਤਾਂ ਜੋ ਅੱਗੇ ਦੀ ਬਣਦੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਫੋਟੋਗ੍ਰਾਫੀ 'ਤੇ ਪਾਬੰਦੀ ਲਾਈ ਗਈ ਹੈ।
ਇਸ ਸਬੰਧੀ ਸੂਚਨਾ ਬੋਰਡ ਲਗਾਏ ਗਏ ਹਨ ਤੇ ਪਰਿਕਰਮਾ 'ਚ ਤਾਇਨਾਤ ਸੇਵਾਦਾਰ ਵੀ ਇਸ ਸਬੰਧੀ ਪੂਰਾ ਧਿਆਨ ਰੱਖਦੇ ਹਨ ਪਰ ਫੇਰ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰਾਂ ਦੀ ਹਰਕਤਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ।