ਪਟਿਆਲਾ: ਪਾਤੜਾਂ ਨਜ਼ਦੀਕੀ ਪਿੰਡ ਲਾੜ ਬੰਜਾਰਾ ਕਲਾਂ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ, ਜਿਥੇ ਇੱਕ ਔਰਤ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। 33 ਸਾਲਾ ਨੌਜਵਾਨ ਨੂੰ ਗੰਭੀਰ ਹਾਲਤ ‘ਚ ਪਾਤੜਾਂ ਦੇ ਇੱਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਸੰਗਰੂਰ ਦੇ ਥਾਣਾ ਦਿੜਬਾ ਇੰਚਾਰਜ ਸੁਖਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਔਰਤ ਸਣੇ ਸੱਤ ਵਿਅਕਤੀਆਂ ’ਤੇ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਵਰਤੇ ਗਏ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਹਾਮਝੇੜੀ ਦੀ ਇੱਕ ਔਰਤ ਪਰਮਜੀਤ ਕੌਰ ਨਾਲ ਜ਼ਮੀਨ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ‘ਚ ਅਦਾਲਤ ਨੇ ਉਨ੍ਹਾਂ ਨੂੰ ਸਟੇਅ ਦੇ ਦਿੱਤੀ ਹੈ।
ਪਰ ਸ਼ੁੱਕਰਵਾਰ ਨੂੰ ਇਹ ਔਰਤ ਨਾਲ ਲੈ ਕੇ ਜ਼ਮੀਨ ‘ਤੇ ਕਬਜ਼ਾ ਕਰਨ ਲਈ ਪਹੁੰਚ ਗਈ। ਜਦੋਂ ਮੁਲਜ਼ਮ ਨੇ ਟਰੈਕਟਰ ਰਾਹੀਂ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਲੜਕੇ ਹਰਵਿੰਦਰ ਸਿੰਘ ਨੇ ਪੁਲੀਸ ਨੂੰ ਸੂਚਿਤ ਕੀਤਾ।
ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਮੁਲਜ਼ਮ ਨੇ ਟਰੈਕਟਰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਵਿੰਦਰ ਸਿੰਘ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮ ਨੇ ਹਰਵਿੰਦਰ ਸਿੰਘ 'ਤੇ ਟਰੈਕਟਰ ਚੜਾ ਦਿੱਤਾ। ਜਿਸ ਨਾਲ ਉਸ ਦੀ ਮੌਤ ਹੋ ਗਈ।
ਕੋਰੋਨਾ ‘ਚ ਵੀ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਕਤਲ
ਏਬੀਪੀ ਸਾਂਝਾ
Updated at:
09 May 2020 07:11 AM (IST)
ਪਾਤੜਾਂ ਨਜ਼ਦੀਕੀ ਪਿੰਡ ਲਾੜ ਬੰਜਾਰਾ ਕਲਾਂ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ, ਜਿਥੇ ਇੱਕ ਔਰਤ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। 33 ਸਾਲਾ ਨੌਜਵਾਨ ਨੂੰ ਗੰਭੀਰ ਹਾਲਤ ‘ਚ ਪਾਤੜਾਂ ਦੇ ਇੱਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
- - - - - - - - - Advertisement - - - - - - - - -