ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਨਵਾਂ ਮੋੜ! ਭੁਪਿੰਦਰ ਮਾਨ ਮਗਰੋਂ ਦੁਸ਼ਯੰਤ ਦਵੇ ਵੱਲੋਂ ਅਸਤੀਫਾ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਹੋਰ ਤਿੱਖ ਰੂਪ ਲੈ ਰਿਹਾ ਹੈ। ਸੁਪਰੀਮ ਕੋਰਟ ਦੇ ਦਖਲ ਮਗਰੋਂ ਪਲ-ਪਲ ਹਾਲਾਤ ਬਦਲੇ ਰਹੇ ਹਨ। ਅੱਜ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਵੱਲੋਂ ਸੁਪਰੀਮ ਕੋਰਟ ਦੀ ਚਾਰ ਮੈਂਬਰੀ ਕਮੇਟੀ ਦੇ ਛੱਡਣ ਤੋਂ ਕੁਝ ਦੇਰ ਮਗਰੋਂ ਹੀ ਕਿਸਾਨਾਂ ਦੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਹੋਰ ਤਿੱਖ ਰੂਪ ਲੈ ਰਿਹਾ ਹੈ। ਸੁਪਰੀਮ ਕੋਰਟ ਦੇ ਦਖਲ ਮਗਰੋਂ ਪਲ-ਪਲ ਹਾਲਾਤ ਬਦਲੇ ਰਹੇ ਹਨ। ਅੱਜ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਵੱਲੋਂ ਸੁਪਰੀਮ ਕੋਰਟ ਦੀ ਚਾਰ ਮੈਂਬਰੀ ਕਮੇਟੀ ਦੇ ਛੱਡਣ ਤੋਂ ਕੁਝ ਦੇਰ ਮਗਰੋਂ ਹੀ ਕਿਸਾਨਾਂ ਦੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਹੈ ਕਿ ਉਹ ਆਪਣੀਆਂ ਸੇਵਾਵਾਂ ਜਾਰੀ ਨਹੀਂ ਰੱਖ ਸਕਦੇ। ਦਵੇ ਸੁਪਰੀਮ ਕੋਰਟ ਵਿੱਚ ਕਿਸਾਨਾਂ ਵੱਲੋਂ ਪੱਖ ਰੱਖ ਰਹੇ ਹਨ। ਕੇਸ ਦੀ ਸੁਣਵਾਈ ਮੌਕੇ ਉਨ੍ਹਾਂ ਨੇ ਠੋਸ ਦਲੀਲਾਂ ਰੱਖਦਿਆਂ ਕਿਹਾ ਸੀ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਿਨਾ ਨਹੀਂ ਮੰਨਣਗੇ। ਉਹ ਇਸ ਲਈ ਜਾਨਾਂ ਵਾਰਨ ਲਈ ਵੀ ਤਿਆਰ ਹਨ। ਇੱਕੋ ਵੇਲੇ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਅਸਤੀਫਿਆਂ ਨੇ ਸਰਕਾਰ ਦੇ ਨਾਲ-ਨਾਲ ਸੁਪਰੀਮ ਕੋਰਟ ਦੀ ਦਖਲ ਨੂੰ ਵੀ ਸਵਾਲਾਂ ਦੇ ਦਾਇਰੇ ਵਿੱਚ ਲੈ ਆਂਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਸਰਕਾਰ ਦੇ ਨਾਲ ਹੀ ਸੁਪਰੀਮ ਕੋਰਟ ਉੱਪਰ ਵੀ ਦਬਾਅ ਬਣ ਜਾਵੇਗਾ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਘਟਨਾਕ੍ਰਮ ਨੇ ਉਨ੍ਹਾਂ ਦੇ ਦਾਅਵਿਆਂ ਉੱਪਰ ਮੋਹਰ ਲਾ ਦਿੱਤੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਹੀ ਸੁਪਰੀਮ ਕੋਰਟ ਰਾਹੀਂ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹ ਰਹੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਹੁਣ ਕਮੇਟੀ ਦੇ ਦੂਜੇ ਮੈਂਬਰਾਂ ਉੱਪਰ ਵੀ ਦਬਾਅ ਵਧ ਗਿਆ ਹੈ। ਇਸ ਲਈ ਗੇਂਦ ਮੁੜ ਸਰਕਾਰ ਦੇ ਪਾਲੇ ਵਿੱਚ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਨੂੰ ਝਟਕਾ, ਭੁਪਿੰਦਰ ਸਿੰਘ ਮਾਨ ਹੋਏ ਵੱਖ ਦੱਸ ਦਈਏ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਕਮੇਟੀ ਛੱਡ ਦਿੱਤੀ ਹੈ। ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਸੀ। ਕਿਸਾਨ ਲੀਡਰਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਮਾਨ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ 'ਚ ਹਨ। ਇਸ ਲਈ ਇਹ ਕਮੇਟੀ ਸਰਕਾਰ ਪੱਖੀ ਹੈ। ਇਸ ਵਿਰੋਧ ਮਗਰੋਂ ਅੱਜ ਮਾਨ ਇਸ ਕਮੇਟੀ 'ਚੋਂ ਬਾਹਰ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਉਹ ਸਭ ਤੋਂ ਪਹਿਲਾਂ ਖੁਦ ਕਿਸਾਨ ਤੇ ਕਿਸਾਨ ਲੀਡਰ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget