ਖੰਨਾ: ਅੱਜ ਦੇ ਸਮੇਂ 'ਚ ਹਰ ਕਿਸੇ ਨੂੰ ਕੋਈ ਨਾ ਕੋਈ ਪ੍ਰੇਸ਼ਾਨੀ ਜ਼ਰੂਰ ਹੈ ਪਰ ਲੋਕ ਆਪਣੀ ਬਿਜ਼ੀ ਜ਼ਿੰਦਗੀ 'ਚ ਇੰਨਾ ਰੁੱਝ ਗਏ ਹਨ ਕਿ ਉਨ੍ਹਾਂ ਕੋਲ ਖੁਦ ਲਈ ਵੀ ਸਮਾਂ ਨਹੀਂ। ਅਜਿਹੇ 'ਚ ਉਨ੍ਹਾਂ ਨੂੰ ਕਈ ਮਾਨਸਿਕ ਬਿਮਾਰੀਆਂ ਹੋ ਜਾਂਦੀਆਂ ਹਨ ਜਿਨ੍ਹਾਂ 'ਚ ਇੱਕ ਡਿਪ੍ਰੈਸ਼ਨ ਹੈ। ਇਹ ਕਿਸੇ 'ਤੇ ਇਸ ਕਦਰ ਹਾਵੀ ਹੋ ਗਿਆ ਕਿ ਖੰਨਾ ਦੇ ਪ੍ਰਾਈਵੇਟ ਸਕੂਲ ਦੀ ਸਾਇੰਸ ਟੀਚਰ ਨੇ ਖੁਦ ਨੂੰ ਗੋਲੀ ਮਾਰ ਆਪਣੀ ਜ਼ਿੰਦਗੀ ਖ਼ਤਮ ਕਰ ਲਈ।
ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਖੰਨਾ ਦੇ ਪ੍ਰਾਈਵੇਟ ਸਕੂਲ 'ਚ ਸਾਇੰਸ ਦੀ ਅਧਿਆਪਕਾ ਅੰਜਲੀ ਨੇ ਆਪਣੇ ਘਰ 'ਚ ਖੁਦ ਨੂੰ ਗੋਲ਼ੀ ਮਾਰ ਖੁਦਕੁਸ਼ੀ ਕਰ ਲਈ। ਇਸ ਦਾ ਕਾਰਨ ਮਾਨਸਿਕ ਤਣਾਅ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਮ੍ਰਿਤਕਾ ਦੀ ਧੀ ਸਟੱਡੀ ਵੀਜ਼ਾ 'ਤੇ ਕੈਨੇਡਾ ਗਈ ਹੋਈ ਹੈ, ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਰਹਿੰਦੀ ਸੀ।
ਉਧਰ, ਇਸ ਸਬੰਧ 'ਚ ਖੰਨਾ ਸਿਟੀ 2 ਦੇ ਐਡੀਸ਼ਨਲ ਐਸਐਚਓ ਕੀਮਤੀ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਢਲੀ ਜਾਣਕਾਰੀ ਤੋਂ ਇਹ ਡਿਪ੍ਰੈਸ਼ਨ ਕਰਕੇ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਜਦਕਿ ਅਸਲ ਕਾਰਨ ਦਾ ਪਤਾ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਲੱਗੇਗਾ।
ਖੰਨਾ 'ਚ ਸਾਇੰਸ ਵਾਲੀ ਮੈਡਮ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ
ਏਬੀਪੀ ਸਾਂਝਾ
Updated at:
13 Jan 2020 01:27 PM (IST)
ਅੱਜ ਦੇ ਸਮੇਂ 'ਚ ਹਰ ਕਿਸੇ ਨੂੰ ਕੋਈ ਨਾ ਕੋਈ ਪ੍ਰੇਸ਼ਾਨੀ ਜ਼ਰੂਰ ਹੈ ਪਰ ਲੋਕ ਆਪਣੀ ਬਿਜ਼ੀ ਜ਼ਿੰਦਗੀ 'ਚ ਇੰਨਾ ਰੁੱਝ ਗਏ ਹਨ ਕਿ ਉਨ੍ਹਾਂ ਕੋਲ ਖੁਦ ਲਈ ਵੀ ਸਮਾਂ ਨਹੀਂ। ਅਜਿਹੇ 'ਚ ਉਨ੍ਹਾਂ ਨੂੰ ਕਈ ਮਾਨਸਿਕ ਬਿਮਾਰੀਆਂ ਹੋ ਜਾਂਦੀਆਂ ਹਨ ਜਿਨ੍ਹਾਂ 'ਚ ਇੱਕ ਡਿਪ੍ਰੈਸ਼ਨ ਹੈ।
- - - - - - - - - Advertisement - - - - - - - - -