ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਪੀੜਤ ਨੌਜਵਾਨ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਤਿੰਨ ਨੌਜਵਾਨਾਂ ਸਣੇ 10 ਲੋਕਾਂ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।


ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਿਸ ਦੇ ਐਸਪੀ ਜਸਬੀਰ ਰਾਏ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਵਿੱਚ ਕੁੱਟਿਆ ਜਾ ਰਿਹਾ ਨੌਜਵਾਨ ਰਣਜੀਤ ਸਿੰਘ ਹੈ ਜੋ ਘੁੰਮਣ ਥਾਣੇ ਅਧੀਨ ਪੈਂਦੇ ਪਿੰਡ ਭਗਤੂਪੁਰ ਦਾ ਵਸਨੀਕ ਹੈ। ਉਹ ਕੁਝ ਦਿਨ ਪਹਿਲਾਂ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ।

ਐਸਪੀ ਨੇ ਦੱਸਿਆ ਕਿ ਰਣਜੀਤ ਸਿੰਘ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਪਿੰਡ ਤੇ ਆਸ-ਪਾਸ ਦੇ ਕੁਝ ਨੌਜਵਾਨਾਂ ਨੂੰ ਧਮਕੀਆਂ ਦਿੰਦਾ ਸੀ ਜਿਸ ਕਾਰਨ ਕੁਝ ਨੌਜਵਾਨਾਂ ਨੇ ਰਣਜੀਤ ਸਿੰਘ ਨੂੰ ਫੜ ਉਸ ਦੀ ਕੁੱਟਮਾਰ ਕੀਤੀ ਤੇ ਉਸੇ ਸਮੇਂ ਰਣਜੀਤ ਨੂੰ ਨੰਗਾ ਕਰਕੇ ਕੁੱਟਦੇ ਉਸ ਦੀ ਵੀਡੀਓ ਬਣਾਈ।

ਪੀੜਤ ਨੌਜਵਾਨ ਰਣਜੀਤ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 341,323,148,149 ਤੇ ਆਈਟੀ ਐਕਟ ਦੀ ਧਾਰਾ 66 ਤਹਿਤ ਕੇਸ ਦਰਜ ਕੀਤਾ ਹੈ, ਫਿਲਹਾਲ ਸਾਰੇ ਦੋਸ਼ੀ ਫਰਾਰ ਹਨ। ਪੁਲਿਸ ਉਨ੍ਹਾਂ ਨੂੰ ਭਾਲ ‘ਚ ਛਾਪੇਮਾਰੀ ਕਰ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904