ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਪੰਜਾਬ 'ਚ ਮਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਸਿਰਫ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਪਗ 3 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ।


ਕਿਸਾਨ ਸੰਘਰਸ਼ ਨੇ ਧਾਰਿਆ ਵਿਸ਼ਾਲ ਰੂਪ, ਪੰਜਾਬ ਦੀਆਂ ਸੜਕਾਂ ਸੁੰਨਸਾਨ

ਕੈਪਟਨ ਸਰਕਾਰ ਦੀ ਇਹ ਮੁੱਢਲੀ ਡਿਊਟੀ ਬਣਦੀ ਸੀ ਕਿ ਉਹ ਡਰਾਮੇਬਾਜ਼ੀ ਕਰਨ ਦੀ ਥਾਂ ਕੇਂਦਰ ਕੋਲ ਗੰਭੀਰਤਾ ਨਾਲ ਗੱਲਬਾਤ ਕਰਦੀ ਤੇ ਮਸਲੇ ਦਾ ਹੱਲ ਕੱਢਦੀ ਪਰ ਸੱਤਾਧਾਰੀ ਕਾਂਗਰਸੀ ਤਿੰਨ ਮਹੀਨਿਆਂ ਤੋਂ ਸੁੱਤੇ ਪਏ ਹਨ ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੜਾ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਕੈਪਟਨ ਸਰਕਾਰ ਪੰਜਾਬ 'ਚ 'ਖ਼ੁਸ਼ਹਾਲ ਕਿਸਾਨ' ਦੇ ਬੋਰਡ ਲਗਾ ਕੇ ਖ਼ੁਦ ਦੀ ਮਸ਼ਹੂਰੀ ਕਰਨ 'ਚ ਮਗ਼ਰੂਰ ਹੈ, ਜਦਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ 'ਤੇ ਉੱਤਰੀ ਹੋਈ ਹੈ।

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ, 27 ਨਵੰਬਰ ਨੂੰ ਬੁਲਾਇਆ ਇਜਲਾਸ

'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਬਤੌਰ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦਾ ਮਸਲਾ ਹੱਲ ਕਰਾਉਣ। ਇਸ ਲਈ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਮੋਦੀ ਸਰਕਾਰ ਕੋਲੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਿਵਾਉਣ ਤੇ ਜਾਂ ਫਿਰ ਸੂਬਾ ਸਰਕਾਰ ਵੱਲੋਂ ਐਮਐਸਪੀ ਮੁਤਾਬਕ ਖ਼ਰੀਦ ਦੀ ਗਰੰਟੀ ਖ਼ੁਦ ਲਈ ਜਾਵੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ