ਪੜਚੋਲ ਕਰੋ
Advertisement
ਕਿਸਾਨੀ ਅੰਦੋਲਨ 'ਚ ਮਾਰੇ ਗਏ ਕਿਸਾਨ ਦੇ ਪਰਿਵਾਰ ਲਈ 'ਆਪ' ਵਲੋਂ 2 ਲੱਖ ਰੁਪਏ ਦਾ ਐਲਾਨ
ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। 'ਆਪ' ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। 'ਆਪ' ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਪਰ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਅੰਦੋਲਨਕਾਰੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਅਜਿਹੇ ਹਰ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ।
ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਕਿਸਾਨ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਦੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ 'ਚ ਸੇਵਾਦਾਰਾਂ ਵਜੋਂ ਕੰਮ ਕਰ ਰਹੀ ਹੈ। ਇਸ ਤਹਿਤ ਪਾਰਟੀ ਵੱਲੋਂ ਪਹਿਲ ਕਰਦਿਆਂ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜੁਟਾਈ ਸੀ।
ਉਨ੍ਹਾਂ ਕਿਹਾ ਇਸ ਤੋਂ ਇਲਾਵਾ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਅਤੇ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ ਸਾਫ-ਸਫਾਈ, ਪਾਣੀ, ਮੋਬਾਈਲ ਪਖਾਨੇ, ਸਿਹਤ ਸੇਵਾਵਾਂ ਅਤੇ ਐਂਬੂਲੈਂਸਾਂ ਦੀ ਤੈਨਾਤੀ, ਲੰਗਰਾਂ 'ਚ ਗੈਸ ਸਿਲੰਡਰਾਂ ਦੀ ਸਪਲਾਈ ਸਮੇਤ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement