ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਕਾਫੀ ਉਮੀਦਵਾਰ ਐਲਾਨ ਚੁੱਕਾ ਹੈ। ਕਾਂਗਰਸ ਨੇ ਅਜੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ।
ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ ਨੂੰ ਉਮੀਦਵਾਰ ਬਣਾਇਆ ਹੈ।
ਇਸੇ ਤਰ੍ਹਾਂ ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਇਸ ਸੂਚੀ ਵਿੱਚ ਸਾਰੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ।