ਪੜਚੋਲ ਕਰੋ

'ਆਪ' ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤੀ ਭੁੱਖ ਹੜਤਾਲ, ਮਨਪ੍ਰੀਤ ਬਾਦਲ ਤੇ ਧਰਮਸੋਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ 

ਆਮ ਆਦਮੀ ਪਾਰਟੀ ਪੰਜਾਬ ਦੇ ਐਸਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।

ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਐਸਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐਸਸੀ ਵਿੰਗ ਵੱਲੋਂ ਜ਼ਿਲਾ ਪ੍ਰਧਾਨਾਂ ਦੀ ਅਗਵਾਈ ਵਿੱਚ ਸਾਰੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। 

 
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸਸੀ/ਐਸਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। 
 
ਉਨ੍ਹਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈਏਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। 
 
ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫਾ ਰਕਮ ਜਾਰੀ ਕੀਤੀ ਹੈ, ਪਰ ਜਦੋਂ ਤੱਕ ਸਰਕਾਰ 1539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰ੍ਰੀਖਿਆਵਾਂ ਨਹੀਂ ਦੇ ਸਕਣਗੇ । 
 
ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਦਲਿਤਾਂ ਦੇ ਅਧਿਕਾਰ ਖੋਹੇ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਵੀ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget