ਪੜਚੋਲ ਕਰੋ
(Source: ECI/ABP News)
'ਆਪ' ਆਗੂਆਂ ਨੇ ਮਿੱਟੀ ਦੀ ਸਹੁੰ ਖਾਦੀ, 2022 ਦੀ ਤਿਆਰੀ ਸ਼ੁਰੂ
ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਅਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਵੱਡੇ ਪੱਧਰ 'ਤੇ 'ਆਪ' ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਕਰਵਾਏ ਸਮਾਗਮ 'ਚ 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਸਹੁੰ ਚੁਕਾਈ ਗਈ।
!['ਆਪ' ਆਗੂਆਂ ਨੇ ਮਿੱਟੀ ਦੀ ਸਹੁੰ ਖਾਦੀ, 2022 ਦੀ ਤਿਆਰੀ ਸ਼ੁਰੂ AAP leaders take oath of office, start preparations for 2022 'ਆਪ' ਆਗੂਆਂ ਨੇ ਮਿੱਟੀ ਦੀ ਸਹੁੰ ਖਾਦੀ, 2022 ਦੀ ਤਿਆਰੀ ਸ਼ੁਰੂ](https://static.abplive.com/wp-content/uploads/sites/5/2020/07/14005531/Anmol-Gagan-maan-in-AAP.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਅਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਵੱਡੇ ਪੱਧਰ 'ਤੇ 'ਆਪ' ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਕਰਵਾਏ ਸਮਾਗਮ 'ਚ 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਸਹੁੰ ਚੁਕਾਈ ਗਈ। ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਇਨ੍ਹਾਂ ਲੋਕਾਂ ਨੂੰ ਇਹ ਸਹੁੰ ਦਵਾਈ ਗਈ ਕਿ ਉਨ੍ਹਾਂ ਦਾ ਹਰ ਕਰਮ ਪੰਜਾਬ ਦੀ ਬਿਹਤਰੀ ਲਈ ਹੋਵੇਗਾ, ਉਨ੍ਹਾਂ ਦਾ ਹਰ ਧਰਮ ਪੰਜਾਬ ਦੀ ਖ਼ੁਸ਼ਹਾਲੀ ਲਈ ਹੋਵੇਗਾ।
ਇਸ ਮੌਕੇ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਜਿੱਤ ਵੱਲ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਇਸ ਨਵੇਂ ਸੰਗਠਨ ਨਾਲ ਆਮ ਆਦਮੀ ਪਾਰਟੀ ਨਾ ਸਿਰਫ਼ 2022 ਵਿੱਚ ਸਰਕਾਰ ਬਣਾਉਣ ਵਿੱਚ ਸਮਰੱਥ ਰਹੇਗੀ, ਸਗੋਂ 2022 ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ 'ਤੇ ਕੰਮ ਕਰੇਗੀ। ਇਸ ਨਵੇਂ ਸੰਗਠਨ ਦੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਰ ਵਿਧਾਨ ਸਭਾ ਵਿੱਚ 4 ਬਲਾਕ ਪ੍ਰਧਾਨ ਬਣਾਏਗੀ। ਇਸ ਤੋਂ ਇਲਾਵਾ ਮਹੀਨੇ ਦੇ ਅੰਤ ਤੱਕ ਹਰ 5 ਪਿੰਡ ਉੱਤੇ ਇੱਕ ਗਰਾਮ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਇਸ ਕਦਮ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਘਰ, ਹਰ ਦਿਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰੇਗੀ, ਤਾਂ ਕਿ ਪਾਰਟੀ ਪੰਜਾਬ ਦੇ ਘਰ-ਘਰ ਦੀ ਸਮੱਸਿਆ, ਪਿੰਡ-ਪਿੰਡ ਦੀ ਸਮੱਸਿਆ ਨੂੰ ਸੁਣ- ਸਮਝ ਸਕੇ, ਉਸ ਦੇ ਹੱਲ ਲਈ ਅੱਗੇ ਕੰਮ ਕਰ ਸਕੇ। ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਹੁਣ ਇਸ ਨਵੇਂ ਬਲਾਕ ਪ੍ਰਧਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰਨ। ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਨੌਜਵਾਨ ਬਲਾਕ ਪ੍ਰਧਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਸ਼ਕਤੀਆਂ ਨੂੰ ਉਹ ਪੂਰੀ ਤਰੀਕੇ ਨਾਲ ਇਸਤੇਮਾਲ ਕਰਨ ਅਤੇ ਪਾਰਟੀ ਨੂੰ ਤਾਕਤਵਰ ਬਣਾਉਣ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)