ਪੜਚੋਲ ਕਰੋ
Advertisement
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ‘ਤੇ ਵਿਵਾਦ, ਕਪਿਲ ਮਿਸ਼ਰਾ ਨੇ ਕੀਤਾ ਟਵੀਟ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਸਹੁੰ ਲੈਣਗੇ। ਸਹੁੰ ਚੁੱਕ ਸਮਾਗਮ 'ਚ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਐਤਵਾਰ ਨੂੰ ਨਵੇਂ ਚੁਣੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਦਿੱਲੀ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਜਾਰੀ ਕਰਨ ਤੋਂ ਬਾਅਦ ਵਿਰੋਧੀ ਧਿਰ ਖੂਬ ਹਮਲੇ ਕਰ ਰਹੀ ਹੈ। ਕਾਂਗਰਸ ਅਤੇ ਭਾਜਪਾ ਦੋਵਾਂ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਇੱਕ ਸਰਕੂਲਰ ਮੁਤਾਬਕ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਸਾਰੇ ਸਕੂਲ ਅਧਿਆਪਕਾਂ, ਪ੍ਰਿੰਸੀਪਲਾਂ, ਉਪ-ਪ੍ਰਿੰਸੀਪਲਾਂ, ਖੁਸ਼ੀ ਦੇ ਕੋਆਰਡੀਨੇਟਰਾਂ ਅਤੇ ਸਲਾਹਕਾਰ ਅਧਿਆਪਕਾਂ ਨੂੰ ਸਹੁੰ ਚੁੱਕ ਸਮਾਰੋਹ ਲਈ ਇੱਕ ਸਰਕੂਲਰ ਜਾਰੀ ਕੀਤਾ ਹੈ।
ਇਸ 'ਤੇ ਹੁਣ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਆਮ ਆਦਮੀ 'ਤੇ ਸਵਾਲ ਖੜੇ ਕੀਤੇ ਹਨ। ਕਪਿਲ ਮਿਸ਼ਰਾ ਨੇ ਟਵੀਟ ਕੀਤਾ, "ਸਰਕਾਰ ਦੀ ਸਹੁੰ ਚੁੱਕਣ ਲਈ ਅਧਿਆਪਕਾਂ ਦਾ ਆਉਣਾ ਚੰਗੀ ਗੱਲ ਹੈ। ਪਰ ਸਰਕਾਰੀ ਅਧਿਆਪਕਾਂ ਨੂੰ ਸਰਕਾਰੀ ਹੁਕਮਾਂ ਨੂੰ ਮੰਨਣ ਲਈ ਮਜਬੂਰ ਕਰਨਾ, ਰਾਮਲੀਲਾ ਮੈਦਾਨ "ਚ ਅਧਿਆਪਕਾਂ ਦੀ ਹਾਜ਼ਰੀ ਲਗਵਾਉਣਾ, ਇਹ ਗਲਤ ਪਰੰਪਰਾ ਦੀ ਸ਼ੁਰੂਆਤ ਹੈ। ਸਹੁੰ ਚੁੱਕਣਾ ਅਜਿਹੇ "ਬੇਲੋੜੇ ਗ੍ਰਹਿਣਾਂ" ਤੋਂ ਮੁਕਤ ਹੋਣਾ ਚਾਹੀਦਾ ਹੈ।"
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਭਾਰੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਸਹੁੰ ਲੈਣਗੇ। ਇਸ ਸਮਾਗਮ ਦੀ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਨੇ ਇਸ ਪ੍ਰੋਗਰਾਮ ਲਈ ਵਿਸਤ੍ਰਿਤ ਸੁਰੱਖਿਆ ਪ੍ਰਬੰਧ ਕੀਤੇ ਹਨ।सरकार के शपथ ग्रहण में टीचर्स आये ये अच्छी बात हैं लेकिन सरकारी आर्डर निकालकर जबरदस्ती टीचर्स को लाया जाए टीचर्स की हाजिरी रामलीला मैदान में लगाई जाए ये एक गलत परंपरा की शुरुआत हैं शपथ ग्रहण को ऐसे "अनावश्यक ग्रहणों" से मुक्त रखना चाहिए
— Kapil Mishra (@KapilMishra_IND) February 15, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਪੰਜਾਬ
Advertisement