ਪੜਚੋਲ ਕਰੋ
Advertisement
'ਆਪ' ਨੇ ਖਿੱਚੀ 2022 ਦੀਆਂ ਚੋਣਾਂ ਦੀ ਤਿਆਰੀ, ਭੰਗ ਕੀਤਾ ਪਾਰਟੀ ਦਾ ਸਮੁੱਚਾ ਢਾਂਚਾ
ਪੰਜਾਬ 'ਚ ਆਮ ਆਦਮੀ ਪਾਰਟੀ ਨੇ ਸਮੁੱਚਾ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸੰਬੰਧੀ ਰਸਮੀ ਐਲਾਨ ਕੀਤਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲਏ ਹਨ। ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਨੇ ਸਮੁੱਚਾ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸੰਬੰਧੀ ਰਸਮੀ ਐਲਾਨ ਕੀਤਾ ਹੈ।
ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਪੱਧਰ, ਹਲਕਾ ਪੱਧਰ, ਵਿੰਗਾਂ ਅਤੇ ਸੂਬਾ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕਾਂ ਦਾ ਲੰਬਾ ਦੌਰ ਚੱਲਿਆ। ਸੰਗਠਨਾਤਮਕ ਢਾਂਚੇ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਵੱਡੇ ਪੱਧਰ 'ਤੇ ਫੀਡ ਬੈਕ ਇਕੱਤਰ ਕੀਤੀ ਗਈ। ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਪਾਰਟੀ ਦੇ ਮੁੱਖ ਸੂਬਾ ਪੱਧਰੀ ਢਾਂਚਾ (ਸੰਗਠਨ), ਸੂਬਾ ਕੋਰ ਕਮੇਟੀ, ਸਾਰੇ ਵਿੰਗ, ਹਲਕਾ ਅਤੇ ਜ਼ਿਲ੍ਹਾ ਪੱਧਰ ਦੀਆਂ ਇਕਾਈਆਂ ਸਮੇਤ ਸਾਰੀਆਂ ਸਹਿਯੋਗੀ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਹਨ।
ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਤੇ ਕਾਂਗਰਸੀਆਂ 'ਚ ਹੋਈ ਝੜਪ, ਦੱਬ ਕੇ ਚੱਲੇ ਲੱਤਾਂ ਮੁੱਕੇ
ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਅਹੁਦਾ ਬਰਕਰਾਰ ਰਹੇਗਾ ਅਤੇ ਜਲਦ ਹੀ ਨਵੇਂ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਭਰ 'ਚੋਂ ਇਕੱਤਰ ਹੋਈ 'ਫੀਡ ਬੈਕ' ਦੇ ਆਧਾਰ 'ਤੇ ਕਾਬਲ, ਵਫ਼ਾਦਾਰ ਅਤੇ ਮਿਹਨਤੀ ਵਰਕਰਾਂ-ਵਲੰਟੀਅਰਾਂ ਅਤੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਜਾਣਗੀਆਂ ਅਤੇ ਕਾਫ਼ੀ ਸਾਰੀਆਂ ਜ਼ਿੰਮੇਵਾਰੀਆਂ ਬਦਲੀਆਂ ਜਾਣਗੀਆਂ ਤਾਂ ਜੋ 'ਆਪ' ਇੱਕ ਮਜ਼ਬੂਤ ਅਤੇ ਸੰਗਠਿਤ ਟੀਮ ਵਜੋਂ ਸਾਲ 2022 'ਚ ਪੰਜਾਬ ਅਤੇ ਪੰਜਾਬੀਆਂ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਦੇ 'ਜੰਗਲਰਾਜ' ਅਤੇ 'ਮਾਫ਼ੀਆ ਰਾਜ' ਤੋਂ ਮੁਕਤੀ ਦਵਾ ਸਕੇ।
ਪੰਜਾਬ 'ਚ ਕੋਰੋਨਾ ਦੇ 998 ਨਵੇਂ ਕੇਸ ਆਏ ਸਾਹਮਣੇ, 23 ਹਜ਼ਾਰ ਤੱਕ ਪਹੁੰਚੀ ਮਰੀਜ਼ਾਂ ਦੀ ਗਿਣਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਜ਼ਬ ਗਜ਼ਬ
ਪੰਜਾਬ
Advertisement