ਪੜਚੋਲ ਕਰੋ

ਪੰਜਾਬ ਭਰ 'ਚ 'ਆਪ' ਵਲੋਂ ਪ੍ਰਦਰਸ਼ਨ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਧਰਮਸੋਤ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ 

ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਮੰਤਰੀ ਧਰਮਸੋਤ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ। ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀ ਧਰਮਸੌਤ ਦੇ ਪੁਤਲੇ ਸਾੜੇ।

ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਮੰਤਰੀ ਧਰਮਸੋਤ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ। ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀ ਧਰਮਸੌਤ ਦੇ ਪੁਤਲੇ ਸਾੜੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਅਤੇ ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਦਲਿਤਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ।

 

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਦਲਿਤਾਂ ਦੇ ਬੱਚਿਆਂ ਨਾਲ ਵਿਤਕਰਾ ਕਰਦਿਆਂ ਉਨ੍ਹਾਂ ਲਈ ਰਾਖਵੇਂ ਰੱਖੇ ਪੈਸਿਆਂ 'ਤੇ ਵੀ ਡਾਕਾ ਮਾਰਿਆ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਖਾਵੇ ਲਈ ਦਲਿਤ ਬੱਚਿਆਂ ਦੀ ਭਲਾਈ ਲਈ ਹਰ ਸਾਲ 800 ਕਰੋੜ ਦਾ ਬਜਟ ਰੱਖਦੀ ਹੈ ਪਰ ਅਸਲ ਵਿੱਚ ਵਿੱਚ ਇਹ ਪੈਸਾ ਮੰਤਰੀ ਅਤੇ ਸੰਤਰੀ ਰਲ ਮਿਲ ਕੇ ਖੁਰਦ ਬੁਰਦ ਕਰ ਲੈਂਦੇ ਹਨ।

 

ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੇ ਕਿਸੇ ਵੀ ਕੰਮ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰ ਕੇ ਰੂਪੋਸ਼ ਹੋ ਗਏ ਹਨ। ਪੰਜਾਬ ਦੇ ਲੋਕ 'ਗੁੰਮਸ਼ੁਦਾ ਕੈਪਟਨ' ਨੂੰ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਣਦੱਸੀ ਥਾਂ ਤੋਂ  ਹੀ ਦਲਿਤਾਂ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ ਜਦਕਿ ਧਰਾਤਲ 'ਤੇ ਪੰਜਾਬ ਦੇ ਦਲਿਤ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਾਰ ਵਾਰ ਸਕਾਲਰਸ਼ਿਪ ਸਕੈਮ ਦੇ ਪੈਸੇ ਜਾਰੀ ਕਰਨ ਦੇ ਬਿਆਨ ਦਾਗ ਦਿੰਦੀ ਹੈ ਪਰ ਅਸਲ ਵਿੱਚ ਅਜਿਹਾ ਕੁਝ ਨਹੀਂ ਹੁੰਦਾ ਜਿਸ ਕਾਰਨ ਦਲਿਤ ਵਿਦਿਆਰਥੀ ਵਾਰ ਵਾਰ ਖੱਜਲ ਖੁਆਰ ਹੋ ਰਹੇ ਹਨ।

 

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਿਨਾਂ ਦਲਿਤ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦਾ ਨਿਆਂ ਮਿਲਣਾ ਨਾਮੁਮਕਿਨ ਹੈ। ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਦਲਿਤਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਦਲਿਤ ਬੱਚਿਆਂ ਦੇ ਮੁਫਤ ਸਿੱਖਿਆ ਪ੍ਰਬੰਧ ਕਰਨ ਦੇ ਵੀ ਦਾਅਵੇ ਕੀਤੇ ਸਨ ਪਰ ਸਰਕਾਰ ਸਥਾਪਤੀ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਏ ਹਨ। ਜਿਸ ਕਾਰਨ ਦਲਿਤ ਬੱਚੇ ਦਰ ਦਰ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ।

 

ਉਨ੍ਹਾਂ ਕਿਹਾ ਕਿ ਦਲਿਤ ਬੱਚੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੁਆਰਾ ਸੰਵਿਧਾਨ ਰਾਹੀਂ ਉਨ੍ਹਾਂ ਨੂੰ ਦਿੱਤੇ ਹੱਕਾਂ ਤੋਂ ਵੀ ਵਾਂਝੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਿਲ ਕੇ ਦਲਿਤ ਬੱਚਿਆਂ ਦੇ ਪੈਸੇ ਹੜੱਪ ਲਏ ਹਨ ਜਿਸ ਕਾਰਨ ਉਹ ਹੁਣ ਆਪਣੀ ਉਚੇਰੀ ਸਿੱਖਿਆ ਲੈਣ ਵਿੱਚ ਔਖ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਸਮੇਂ ਵੀ ਦਲਿਤ ਬੱਚਿਆਂ ਦੇ ਪੋਸਟ ਮੈਟ੍ਰਿਕ ਸਕੀਮ ਅਧੀਨ ਆਏ ਪੈਸਿਆਂ ਵਿੱਚ ਘੁਟਾਲਾ ਹੋਇਆ ਸੀ ਜਿਸ ਕਾਰਨ ਉਸ ਸਮੇਂ ਵੀ ਦਲਿਤ ਬੱਚੇ ਆਪਣੀ ਸਿੱਖਿਆ ਤੋਂ ਵਾਂਝੇ ਰਹੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀਦਿਲਜੀਤ ਦੀ ਕੌਣ ਕਰੂ ਰੀਸ ,ਲਾਇਵ ਸ਼ੋਅ 'ਚ ਦਿਲਜੀਤ ਦਾ ਫੁੱਲ ਸਵੈਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget